ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਫਰੀਦਾਬਾਦ ਦੇ ਪੁਲਸ ਡਿਪਟੀ ਕਮਿਸ਼ਨਰ (DCP) ਦੇ ਅਹੁਦੇ 'ਤੇ ਤਾਇਨਾਤ ਭਾਰਤੀ ਪੁਲਸ ਸੇਵਾ (ਆਈਪੀਐੱਸ) ਅਧਿਕਾਰੀ ਮਕਸੂਦ ਅਹਿਮਦ ਦਾ ਤੁਰੰਤ ਪ੍ਰਭਾਵ ਤੋਂ ਤਬਾਦਲਾ ਕਰ ਦਿੱਤਾ। ਅਧਿਕਾਰਤ ਆਦੇਸ਼ 'ਚ ਇਹ ਜਾਣਕਾਰੀ ਦਿੱਤੀ ਗਈ। ਅਧਿਕਾਰਤ ਆਦੇਸ਼ਾਂ ਅਨੁਸਾਰ, ਉਨ੍ਹਾਂ ਨੂੰ ਪੰਚਕੂਲਾ ਪੁਲਸ ਹੈੱਡਕੁਆਰਟਰ 'ਚ ਪੁਲਸ ਸੁਪਰਡੈਂਟ (ਐੱਸਪੀ) ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦਾ ਤਬਾਦਲਾ ਫਰੀਦਾਬਾਦ ਦੇ ਸੂਰਜਕੁੰਡ ਮੇਲਾ ਮੈਦਾਨ 'ਚ ਝੂਲੇ ਦੇ ਟੁੱਟ ਕੇ ਡਿੱਗਣ ਦੀ ਘਟਨਾ ਦੇ ਤੁਰੰਤ ਬਾਅਦ ਹੋਇਆ ਹੈ। ਇਸ ਘਟਨਾ 'ਚ ਬਚਾਅ ਕੰਮ ਦੌਰਾਨ ਡਿਊਟੀ 'ਤੇ ਤਾਇਨਾਤ ਇਕ ਪੁਲਸ ਇੰਸਪੈਕਟਰ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ।
ਇਸ ਘਟਨਾ ਦੇ ਸੰਬੰਧ 'ਚ ਐਤਵਾਰ ਨੂੰ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਿਰੋਧੀ ਧਿਰ ਨੇ ਇਸ ਤ੍ਰਾਸਦੀ ਲਈ ਸਰਕਾਰ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਆਈਪੀਐੱਸ ਅਧਿਕਾਰੀ ਦੇ ਤਬਾਦਲੇ ਦੇ ਆਦੇਸ਼ ਤੋਂ ਇਲਾਵਾ ਸੂਬਾ ਸਰਕਾਰ ਨੇ ਹਰਿਆਣਾ ਪੁਲਸ ਸੇਵਾ ਦੇ ਅਧਿਕਾਰੀ ਸੁਰੇਸ਼ ਕੁਮਾਰ ਦਾ ਵੀ ਤਬਾਦਲਾ ਕਰ ਦਿੱਤਾ। ਨੂੰਹ 'ਚ ਭਾਰਤੀ ਰਿਜ਼ਰਵ ਬਟਾਲੀਅਨ ਦੀ ਦੂਜੀ ਬਟਾਲੀਅਨ 'ਚ ਮੌਜੂਦਾ ਸਮੇਂ ਪੁਲਸ ਡਿਪਟੀ ਸੁਪਰਡੈਂਟ (ਡੀਐੱਸਪੀ) ਵਜੋਂ ਤਾਇਨਾਤ ਕੁਮਾਰ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਹੋਟਲ (ਪਲਵਲ) 'ਚ ਡੀਐੱਸਪੀ ਵਜੋਂ ਤਾਇਨਾਤ ਕੀਤਾ ਗਿਆ ਹੈ। ਸਰਕਾਰ ਨੇ ਪੁਲਸ ਦੇ ਦੋਵਾਂ ਅਧਿਕਾਰੀਆਂ ਦੇ ਤਬਾਦਲੇ ਦਾ ਆਦੇਸ਼ ਸੋਮਵਾਰ ਨੂੰ ਜਾਰੀ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ
NEXT STORY