ਹਰਿਆਣਾ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ 'ਚ ਦੋਵੇਂ ਸੂਬਿਆਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਹਨ।
ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ
ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਹਾਲਾਂਕਿ ਇਹ ਮਾਮਲਾ ਅਜੇ ਵੀ ਠੰਡੇ ਬਸਤੇ ’ਚ ਹੈ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ ਸਰਕਾਰ ਨੇ ਛਠ ਪੂਜਾ ਲਈ 25 ਕਰੋੜ ਰੁਪਏ ਕੀਤੇ ਅਲਾਟ
NEXT STORY