ਪਟਨਾ— ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਨੇ ਇਕ ਵਾਰ ਫਿਰ ਗਣਤੰਤਰ ਦਿਵਸ ਮੌਕੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਅਜੇ ਵੀ ਫਿਰੰਗੀਆਂ ਦੇ ਹੱਥ 'ਚ ਹੈ, ਇਸ ਨੂੰ ਮੁਕਤ ਕਰਵਾਉਣਾ ਹੈ।
ਗਣਤੰਤਰ ਦਿਵਸ ਮੌਕੇ ਤੇਜ ਪ੍ਰਤਾਪ ਯਾਦਵ ਨੇ ਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰਪਤੀ ਪ੍ਰਧਾਨ ਅਮਿਤ ਸ਼ਾਹ ਨੂੰ ਹਾਰਦਿਕ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਹਰ ਸਾਲ ਲਾਲੂ ਆਪਣੀ ਰਿਹਾਇਸ਼10, ਸਰਕੁਲਰ ਰੋਡ 'ਤੇ ਤਿਰੰਗਾ ਲਹਿਰਾਉਂਦੇ ਹਨ ਪਰ ਇਸ ਵਾਰ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਨੇ ਇਸ ਪਰੰਪਰਾ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੇਟੇ ਮੌਜੂਦ ਸਨ।
ਪਾਕਿਸਤਾਨ ਨੇ ਨੌਸ਼ਹਿਰਾ 'ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
NEXT STORY