ਨਵੀਂ ਦਿੱਲੀ/ਚੰਡੀਗੜ੍ਹ– ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਾ ਦਿੱਤੀ ਹੈ। ਹਾਈ ਕੋਰਟ ਹੁਣ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਮਾਮਲੇ ’ਤੇ ਸੁਣਵਾਈ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦੇ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ: ਰਿਹਾਅ ਹੋਣ ਮਗਰੋਂ ਬੱਗਾ ਦੀ CM ਕੇਜਰੀਵਾਲ ਨੂੰ ਚੁਣੌਤੀ, ਕਿਹਾ- ਭਾਵੇਂ 100 FIR ਕਰਵਾ ਦਿਓ, ਡਰਨ ਵਾਲੇ ਨਹੀਂ
ਕੀ ਹੈ ਪੂਰਾ ਮਾਮਲਾ-
ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾੜੀ ਟਿੱਪਣੀ ਕਰਨ ਅਤੇ ਪੰਜਾਬ 'ਚ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਸੰਬਧ 'ਚ ਦਰਜ ਕੇਸ ਤਹਿਤ ਪੰਜਾਬ ਪੁਲਸ ਨੇ ਤਜਿੰਦਰ ਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ 'ਆਪ' ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਆਧਾਰ 'ਤੇ ਪੁਲਸ ਨੇ 1 ਅਪ੍ਰੈਲ ਨੂੰ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ ਦਰਜ ਕਰ ਲਈ ਸੀ। ਪੰਜਾਬ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ 'ਤੇ ਪੁਲਸ ਨੇ ਬੀਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਪੁਲਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ, ਹਰਿਆਣਾ ਪੁਲਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿਚ ਰੋਕ ਲਿਆ।
ਇਹ ਵੀ ਪੜ੍ਹੋ: ਬੱਗਾ ਦੇ ਪਿਤਾ ਦਾ ਦਾਅਵਾ : ਮੇਰੇ ਪੁੱਤਰ ਤੋਂ ਡਰਦੇ ਹਨ ਕੇਜਰੀਵਾਲ, ਡਰਾਉਣ ਲਈ ਕੀਤੀ ਪੰਜਾਬ ਪੁਲਸ ਦੀ ਵਰਤੋਂ
ਬੱਗਾ ਨੂੰ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਅਗਵਾ ਦਾ ਮਾਮਲਾ ਦਰਜ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਸ ਦੀ ਟੀਮ ਨੇ ਤਜਿੰਦਰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸਥਾਨਕ ਪੁਲਸ ਨੂੰ ਸੂਚਿਤ ਨਹੀਂ ਕੀਤਾ ਸੀ। ਪੰਜਾਬ ਪੁਲਸ ਨੇ ਦੱਸਿਆ ਕਿ ਤਜਿੰਦਰ ਬੱਗਾ, ਭਾਰਤੀ ਜਨਤਾ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਵੀ ਹੈ। ਉਸ ’ਤੇ ਪਿਛਲੇ ਮਹੀਨੇ ਮੋਹਾਲੀ ਵਿਚ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਪਰਤ ਆਏ ਸਨ।
ਇਹ ਵੀ ਪੜ੍ਹੋ: ਮੈਡੀਕਲ ਰਿਪੋਰਟ ’ਚ ਖ਼ੁਲਾਸਾ, ਤੇਜਿੰਦਰ ਬੱਗਾ ਦੇ ਮੋਢਿਆਂ ਅਤੇ ਪਿੱਠ ’ਚ ਲੱਗੀਆਂ ਸੱਟਾਂ
ਪੰਜਾਬ ਪੁਲਸ 'ਤੇ ਹੁਣ ਰਾਜਸਥਾਨ 'ਚ ਵੀ ਦਰਜ ਹੋਇਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ
NEXT STORY