ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਜਬਰ ਜ਼ਿਨਾਹ ਦੇ ਦੋਸ਼ੀ ਅਤੇ ਕਤਲ ਮਾਮਲੇ 'ਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਹਰਿਆਣਾ ਸਰਕਾਰ ਦੀ ਨਿੰਦਾ ਕੀਤੀ। ਸਵਾਤੀ ਨੇ ਕਿਹਾ,''ਰਾਮ ਰਹੀਮ ਇਕ ਬਲਾਤਕਾਰੀ ਹੈ। ਉਸ ਨੂੰ ਅਦਾਲਤ ਵਲੋਂ ਉਮਰ ਕੈਦ ਦਿੱਤੀ ਗਈ ਹੈ ਪਰ ਹਰਿਆਣਾ ਸਰਕਾਰ ਉਸ ਨੂੰ ਜਦੋਂ ਚਾਹੇ ਪੈਰੋਲ ਦਿੰਦੀ ਹੈ। ਉਹ ਸਤਿਸੰਗ ਆਯੋਜਿਤ ਕਰ ਰਿਹਾ ਹੈ ਅਤੇ ਹਰਿਆਣਾ ਸਰਕਾਰ ਦੇ ਡਿਪਟੀ ਸਪੀਕਰ ਅਤੇ ਮੇਅਰ ਇਨ੍ਹਾਂ ਪ੍ਰੋਗਰਾਮਾਂ 'ਚ ਹਿੱਸਾ ਲੈ ਰਹੇ ਹਨ।''
ਹਾਲਾਂਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੁੱਧਵਾਰ ਨੂੰ ਕਿਹਾ ਕਿ ਡੇਰਾ ਮੁਖੀ ਨੂੰ ਦਿੱਤੀ ਗਈ ਪੈਰੋਲ 'ਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਨੇ ਅੱਗੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸਤਿਸੰਗ 'ਚ ਸ਼ਾਮਲ ਹੋਣ ਵਾਲੇ ਨੇਤਾ ਰਾਮ ਰਹੀਮ ਦੇ ਚੰਗੇ ਭਗਤ ਹਨ। ਮਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਅਤੇ ਉਸ ਨੂੰ ਜੇਲ੍ਹ ਦੀ ਸਜ਼ਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਰਾਮ ਰਹੀਮ ਨੇ 19 ਅਕਤੂਬਰ ਨੂੰ ਇਕ ਸਤਿਸੰਗ ਦਾ ਆਯੋਜਨ ਕੀਤਾ, ਜਿਸ 'ਚ ਕਰਨਾਲ ਦੇ ਮੇਅਰ ਅਤੇ ਭਾਜਪਾ ਦੇ ਕਈ ਨੇਤਾਵਾਂ ਸਮੇਤ ਕਈ ਰਾਜਨੀਤਕ ਨੇਤਾਵਾਂ ਨੇ ਹਿੱਸਾ ਲਿਆ, ਜਿਸ ਨਾਲ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ।
ਇਹ ਵੀ ਪੜ੍ਹੋ : 5 ਸਾਲ ਬਾਅਦ ਰਾਮ ਰਹੀਮ ਨੇ ਡੇਰਾ ਪ੍ਰੇਮੀਆਂ ਨਾਲ ਮਨਾਈ ਦੀਵਾਲੀ
ਡੇਰਾ ਸੱਚਾ ਮੁਖੀ ਰਾਮ ਰਹੀਮ ਹਾਲ ਹੀ 'ਚ ਸੁਨਾਰੀਆ ਜੇਲ੍ਹ ਤੋਂ 40 ਦਿਨਾਂ ਦੀ ਪੈਰੋਲ 'ਤੇ ਰਿਹਾਅ ਹੋਇਆ ਸੀ। ਹਰਿਆਣਾ 'ਚ 3 ਨਵੰਬਰ ਨੂੰ ਆਦਮਪੁਰ ਜ਼ਿਮਨੀ ਚੋਣ ਅਤੇ ਪੰਚਾਇਤ ਚੋਣ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫ਼ੈਸਲੇ 'ਤੇ ਹੰਗਾਮਾ ਖੜ੍ਹਾ ਹੋ ਗਿਆ ਹੈ। ਰਾਮ ਰਹੀਮ ਨੂੰ 17 ਜੂਨ ਨੂੰ ਇਕ ਮਹੀਨੇ ਲਈ ਪੈਰੋਲ ਦਿੱਤੀ ਗਈ ਸੀ। ਉਹ 2017 ਤੋਂ ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ, ਜਿੱਥੇ ਉਹ ਸਿਰਸਾ 'ਚ ਆਪਣੇ ਆਸ਼ਰਮ ਦੇ ਹੈੱਡ ਕੁਆਰਟਰ 'ਚ 2 ਸਾਧਵੀਆਂ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਫਰਵਰੀ 'ਚ ਡੇਰਾ ਮੁਖੀ ਨੂੰ ਤਿੰਨ ਹਫ਼ਤੇ ਦੀ ਛੁੱਟੀ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਨਾਕਾ ਲਾ ਦੇਵਾਂਗੇ, ਨਹੀਂ ਆਉਣ ਦੇਵਾਂਗੇ ਸੱਤਾ ’ਚ : CM ਜੈਰਾਮ
NEXT STORY