ਨੈਸ਼ਨਲ ਡੈਸਕ : ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਪ੍ਰਸਤਾਵਿਤ 'ਹਜ਼ੂਰ ਸਾਹਿਬ ਐਕਟ, 2026' ਨੂੰ ਵਿਸਤ੍ਰਿਤ ਸਲਾਹ-ਮਸ਼ਵਰੇ ਲਈ ਫ਼ਿਲਹਾਲ ਰੋਕਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਨੇ ਮਾਣਯੋਗ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਅਤੇ ਸਰਦਾਰ ਕੇਵਲ ਸਿੰਘ ਢਿੱਲੋਂ ਵੱਲੋਂ ਕੀਤੀ ਗਈ ਬੇਨਤੀ ਨੂੰ ਸਕਾਰਾਤਮਕ ਢੰਗ ਨਾਲ ਸਵੀਕਾਰ ਕੀਤਾ ਹੈ। ਭਾਜਪਾ ਆਗੂ ਆਰਪੀ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਇਸ ਮਾਮਲੇ ਵਿੱਚ ਵਧੇਰੇ ਸਲਾਹ-ਮਸ਼ਵਰੇ ਲਈ ਇੱਕ ਵਿਸ਼ੇਸ਼ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਮੇਟੀ ਵਿੱਚ ਵਧੀਕ ਮੁੱਖ ਸਕੱਤਰ (ਮਾਲ), ਡਿਵਿਜ਼ਨਲ ਕਮਿਸ਼ਨਰ ਛਤਰਪਤੀ ਸੰਭਾਜੀਨਗਰ, ਕਲੈਕਟਰ ਨਾਂਦੇੜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਇਸ ਕਦਮ ਨੂੰ ਬੇਹੱਦ ਸਵਾਗਤਯੋਗ ਦੱਸਿਆ ਹੈ।
ਆਰਪੀ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ, ਹਰਿਆਣਾ ਕਮੇਟੀ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੁਝਾਅ ਸਰਗਰਮੀ ਨਾਲ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਹਰ ਹਿੱਸੇਦਾਰ ਦੀ ਆਵਾਜ਼ ਸੁਣੀ ਜਾਵੇਗੀ ਅਤੇ ਇੱਕ ਵਿਸ਼ਾਲ ਸਹਿਮਤੀ ਬਣਾਈ ਜਾ ਸਕੇਗੀ। ਆਰਪੀ ਸਿੰਘ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਭਾਵੇਂ ਬੋਰਡ ਦੇ ਪੁਨਰਗਠਨ ਵਿੱਚ ਸਮਾਂ ਲੱਗੇ, ਪਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਕੰਪਲੈਕਸ ਦੇ ਵਿਸ਼ਾਲ ਪੁਨਰ ਵਿਕਾਸ ਦੇ ਵਿਜ਼ਨ ਨੂੰ ਜ਼ਰੂਰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਪਰਿਕਲਪਨਾ ਕਾਸ਼ੀ ਵਿਸ਼ਵਨਾਥ ਕੋਰਿਡੋਰ ਅਤੇ ਮਹਾਕਾਲ ਲੋਕ, ਉੱਜੈਨ ਦੀ ਤਰਜ਼ 'ਤੇ ਕਰਨ ਦੀ ਵਕਾਲਤ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ
NEXT STORY