ਨਵੀਂ ਦਿੱਲੀ (ਭਾਸ਼ਾ) : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਪਤਨੀ ਦੀ ਦੇਖਭਾਲ ਕਰਨਾ ਪਤੀ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਨੂੰ ਇਸ ਤਰ੍ਹਾਂ ਨਿਭਾਇਆ ਜਾਣਾ ਚਾਹੀਦਾ ਹੈ ਜਿਸ ਨਾਲ ਪਤਨੀ ਸਨਮਾਨਜਨਕ ਜੀਵਨ ਜਿਉ ਸਕੇ। ਅਦਾਲਤ ਨੇ ਇਹ ਟਿੱਪਣੀਆਂ ਇਕ ਔਰਤ ਦੇ ਗੁਜ਼ਾਰਾ ਭੱਤੇ ਦੀ ਰਾਸ਼ੀ ਨੂੰ 15,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਦਿਆਂ ਕੀਤੀਆਂ।
ਔਰਤ ਦਾ ਵਿਆਹ 7 ਮਈ, 2023 ਨੂੰ ਹੋਇਆ ਸੀ। ਔਰਤ ਦੇ ਅਨੁਸਾਰ, ਸਹੁਰੇ ਘਰ ’ਚ ਰਹਿਣ ਦੌਰਾਨ ਉਸ ਨੂੰ ਸਰੀਰਕ ਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਹਾਲਾਤ ’ਚ ਉਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.), 2023 ਦੀ ਧਾਰਾ 144 ਤਹਿਤ ਟਨਕਪੁਰ, ਜ਼ਿਲਾ ਚੰਪਾਵਤ ਸਥਿਤ ਸਮਰੱਥ ਅਦਾਲਤ ’ਚ ਕਾਰਵਾਈ ਸ਼ੁਰੂ ਕੀਤੀ ਅਤੇ 50,000 ਰੁਪਏ ਪ੍ਰਤੀ ਮਹੀਨਾ ਦੇ ਗੁਜ਼ਾਰਾ ਭੱਤੇ ਦੀ ਮੰਗ ਕੀਤੀ।
ਚੰਪਾਵਤ ਸਥਿਤ ਪਰਿਵਾਰਕ ਅਦਾਲਤ ਨੇ ਪਤਨੀ ਨੂੰ 8,000 ਰੁਪਏ ਪ੍ਰਤੀ ਮਹੀਨੇ ਦਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ। ਇਸ ਰਾਸ਼ੀ ਤੋਂ ਅਸੰਤੁਸ਼ਟ ਹੋ ਕੇ ਪਤਨੀ ਨੇ ਉੱਤਰਾਖੰਡ ਹਾਈ ਕੋਰਟ ’ਚ ਅਪੀਲ ਕੀਤੀ, ਜਿਸ ਨੇ ਇਸ ਰਾਸ਼ੀ ਨੂੰ ਵਧਾ ਕੇ 15,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ’ਤੇ 27 ਨੂੰ ਹੋਣਗੇ ਦਸਤਖ਼ਤ
NEXT STORY