ਹਰਿਆਣਾ (ਭਾਸ਼ਾ)- ਹਰਿਆਣਾ ਸਰਕਾਰ ਅਤੇ ਸੂਬੇ ਦੇ ਸਰਕਾਰੀ ਡਾਕਟਰਾਂ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਇਕ ਸੰਗਠਨ ਵਿਚਾਲੇ ਹੋਈ ਗੱਲਬਾਤ ਵੀਰਵਾਰ ਨੂੰ ਬੇਸਿੱਟਾ ਰਹੀ, ਜਿਸ ਕਾਰਨ ਕਰੀਬ 3,000 ਡਾਕਟਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ। ਡਾਕਟਰਾਂ ਦੀ ਹੜਤਾਲ ਵੀਰਵਾਰ ਮੁੜ ਸ਼ੁਰੂ ਹੋਈ। ਇਸ ਨਾਲ ਸੂਬਾ ਸਰਕਾਰ ਦੇ ਹਸਪਤਾਲਾਂ 'ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਸੂਬੇ 'ਚ ਸਰਕਾਰੀ ਡਾਕਟਰਾਂ ਦਾ ਪ੍ਰਤੀਨਿਧੀਤੱਵ ਕਰਨ ਵਾਲੇ 'ਹਰਿਆਣਾ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ' ਨੇ ਆਪਣੀਆਂ ਵੱਖ-ਵੱਖ ਮੰਗਾਂ ਪੂਰੀਆਂ ਨਾ ਹੋਣ 'ਤੇ ਇਸ ਹੜਤਾਲ ਦਾ ਸੱਦਾ ਦਿੱਤਾ। ਦੇਰ ਸ਼ਾਮ ਤੱਕ ਜਾਰੀ ਰਹੀ ਦੂਜੇ ਦੌਰ ਦੀ ਗੱਲਬਾਤ ਦੇ ਅੰਤ 'ਚ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲੀਆ ਨੇ ਕਿਹਾ,''ਕਰੀਅਰ ਪ੍ਰਮੋਸ਼ਨ ਸਕੀਮ ਵਰਗੀਆਂ ਮੰਗਾਂ 'ਤੇ ਅਜੇ ਤੱਕ ਕੋਈ ਖ਼ਾਸ ਤਰੱਕੀ ਨਹੀਂ ਹੋਈ ਹੈ। ਇਸ ਲਈ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਚਾਰ ਡਾਕਟਰਾਂ (ਜਿਨ੍ਹਾਂ 'ਚ ਖਿਆਲੀਆ ਵੀ ਸ਼ਾਮਲ ਹਨ) ਦੀ ਭੁੱਖ ਹੜਤਾਲ ਵੀ ਜਾਰੀ ਰਹੇਗੀ।''
ਉਨ੍ਹਾਂ ਕਿਹਾ ਕਿ ਐਡੀਸ਼ਨਲ ਮੁੱਖ ਸਕੱਤਰ (ਸਿਹਤ) ਨਾਲ ਦੂਜੇ ਦੌਰ ਦੀ ਗੱਲਬਾਤ 'ਚ ਕੁਝ ਖ਼ਾਸ ਨਤੀਜਾ ਨਹੀਂ ਨਿਕਲਿਆ। ਹਰਿਆਣਾ ਦੇ ਸਰਕਾਰੀ ਹਸਪਤਾਲਾਂ 'ਚ ਆਊਟਪੇਸ਼ੈਂਟ ਮੈਡੀਕਲ ਵਿਭਾਗ (ਓ.ਪੀ.ਡੀ.) ਦੇ ਸਾਹਮਣੇ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਅਤੇ ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਮਰੀਜ਼ਾਂ ਨੇ ਸ਼ਿਕਾਇਤ ਕੀਤੀ ਕਿ ਇੰਟਰਨ ਅਤੇ ਸੇਵਾਮੁਕਤ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਇਹ ਡਾਕਟਰ ਮਾਹਿਰ ਕੈਡਰ ਦਾ ਗਠਨ, ਕਰੀਅਰ ਪ੍ਰਮੋਸ਼ਨ ਯੋਜਨਾ ਦੀ ਮੰਗ ਕਰ ਰਹੇ ਹਨ ਤਾਂ ਕਿ ਕੇਂਦਰ ਸਰਕਾਰ ਦੀ ਡਾਕਟਰਾਂ ਨਾਲ ਉਨ੍ਹਾਂ ਦੀ ਸਮਾਨਤਾ ਯਕੀਨੀ ਹੋਵੇ। ਐਸੋਸੀਏਸ਼ਨ ਨੇ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ 'ਚ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬੰਦ ਕਰਨ ਦੀ ਅਪੀਲ ਕੀਤੀ ਸੀ। ਦਿਨ 'ਚ ਡਾ. ਖਿਆਲੀਆ ਨੇ ਕਿਹਾ,''ਸੂਬੇ ਭਰ 'ਚ ਵੱਖ-ਵੱਖ ਸਰਕਾਰੀ ਹਸਪਤਾਲਾਂ ਦੇ ਡਾਕਟਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
5 ਹਜ਼ਾਰ ਰੁਪਏ ਤੱਕ ਡਿੱਗਣ ਤੋਂ ਬਾਅਦ ਅੱਜ ਚੜ੍ਹਿਆ ਸੋਨਾ ਤੇ ਚਾਂਦੀ ਦੀ ਕੀਮਤ ਡਿੱਗੀ, ਜਾਣੋ ਨਵੇਂ ਰੇਟ
NEXT STORY