ਨਵੀਂ ਦਿੱਲੀ (ਭਾਸ਼ਾ)- ਭਾਰਤੀ ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਨੇ ਬੁੱਧਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ 'ਚ ਮੌਜੂਦਾ ਸਥਿਤੀ 'ਚ ਇਕ ਪਾਸੜ ਤਬਦੀਲੀ ਦੀਆਂ ਚੀਨ ਦੀਆਂ ਕੋਸ਼ਿਸ਼ਾਂ 'ਤੇ ਫ਼ੌਜ ਦੀ ਪ੍ਰਤੀਕਿਰਿਆ ਬਹੁਤ ਮਜ਼ਬੂਤ ਰਹੀ ਅਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਗੱਲਬਾਤ ਕਰਦੇ ਹੋਏ ਵੀ ਫ਼ੌਜ ਨੇ ਮੁਹਿੰਮ ਸੰਬੰਧੀ ਆਪਣੀਆਂ ਤਿਆਰੀਆਂ ਵੱਡੇ ਪੱਧਰ 'ਤੇ ਬਰਕਰਾਰ ਰੱਖੀਆਂ ਹੋਈਆਂ ਹਨ। ਪੂਰਬੀ ਲੱਦਾਖ 'ਚ ਚੀਨ ਨਾਲ ਸਰਹੱਦੀ ਵਿਵਾਦ 'ਤੇ ਉਨ੍ਹਾਂ ਕਿਹਾ ਕਿ ਅੰਦਰੂਨੀ ਰੂਪ ਨਾਲ ਭਾਵੇਂ ਹੀ ਫ਼ੌਜੀ ਪਿੱਛੇ ਹਟੇ ਹਨ ਪਰ ਖ਼ਤਰਾ ਕਿਸੇ ਵੀ ਤਰ੍ਹਾਂ ਨਾਲ ਘੱਟ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ਮਾਮਲਾ : SC ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ 'ਚ ਕਮੇਟੀ ਕਰੇਗੀ ਜਾਂਚ
ਉੱਥੇ ਹੀ ਭਾਰਤ ਦੀ ਉੱਤਰੀ ਸਰਹੱਦ 'ਤੇ ਬਣੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ,''ਅਸੀਂ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਦ੍ਰਿੜ ਅਤੇ ਮਜ਼ਬੂਤ ਤਰੀਕੇ ਨਾਲ ਨਿਪਟਣਾ ਜਾਰੀ ਰਖਾਂਗੇ। ਨਾਲ ਹੀ ਕਿਹਾ,''ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਸੁਰੱਖਿਆ ਕਦਮ ਚੁਕੇ ਹਨ।'' ਜਨਰਲ ਨਰਵਣੇ ਨੇ ਕਿਹਾ ਕਿ ਇਹ ਦੇਖਣ ਲਈ ਵੱਡੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਰੇ ਦੋਹਰੇ ਉਪਯੋਗ ਵਾਲੇ ਬੁਨਿਆਦੀ ਢਾਂਚੇ ਕਿਹੜੇ-ਕਿਹੜੇ ਹਨ ਅਤੇ ਉਨ੍ਹਾਂ ਦੀ ਕੀ ਵਰਤੋਂ ਕੀਤੀ ਜਾ ਸਕਦੀ ਹੈ। ਉੱਥੇ ਹੀ ਨਗਾਲੈਂਡ 'ਚ 4 ਦਸੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ 'ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ
NEXT STORY