ਜੰਮੂ - ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਜੰਗਬੰਦੀ ਸਮਝੌਤੇ ਦੇ ਬਾਵਜੂਦ ਪਾਕਿਸਤਾਨ ਨਾਲ ਗੱਲਬਾਤ ਹੋਣੀ ਚਾਹੀਦੀ ਹੈ। ਉਨ੍ਹਾਂ ਸੋਮਵਾਰ ਕਿਹਾ ਕਿ ਗੁਲਾਮ ਨਬੀ ਆਜ਼ਾਦ ਕਾਂਗਰਸੀ ਸਨ ਅਤੇ ਕਾਂਗਰਸੀ ਰਹਿਣਗੇ। ਉਨ੍ਹਾਂ ਬਹੁਮਤ ਦੇ ਬਾਵਜੂਦ ਸੰਸਦ ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਦੇ ਪਾਸ ਹੋਣ ਵਿਚ ਦੇਰੀ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਵਾਇਆ ਜਾਣਾ ਦੇਸ਼ ਦੀਆਂ ਔਰਤਾਂ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ।
ਇਥੇ ਪਾਰਟੀ ਹੈੱਡਕੁਆਰਟਰ ਵਿਚ ਕੌਮਾਂਤਰੀ ਮਹਿਲਾ ਦਿਵਸ 'ਤੇ ਆਯੋਜਿਤ ਇਕ ਪ੍ਰੋਗਰਾਮ ਵਿਚ ਬੋਲਦਿਆਂ ਫਾਰੂਕ ਨੇ ਕਿਹਾ ਕਿ ਮਰਦ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੀ ਗੱਲ ਤਾਂ ਕਰਦੇ ਹਨ ਪਰ ਉਹ ਚਾਹੁੰਦੇ ਨਹੀਂ ਕਿ ਇੰਝ ਹੋਵੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਉੜੀ 'ਚ ਫਿਰ ਗੂੰਜਿਆ ‘ਹਾਉਜ ਦਿ ਜੋਸ਼’, ਭਾਰਤੀ ਜਵਾਨਾਂ ਦਾ ਧੰਨਵਾਦ ਕਰਣ ਪੁੱਜੇ ਵਿੱਕੀ ਕੌਸ਼ਲ
NEXT STORY