ਚੇਨਈ- ਤਾਮਿਲਨਾਡੂ 'ਚ ਮੁੱਖ ਮੰਤਰੀ ਵਿਜੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਪ੍ਰਸ਼ਾਸਨਿਕ ਅਤੇ ਸਿਆਸੀ ਪੱਧਰ 'ਤੇ ਕਈ ਵੱਡੇ ਬਦਲਾਅ ਕੀਤੇ ਹਨ, ਜੋ ਦੇਸ਼ ਭਰ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਮੁੱਖ ਮੰਤਰੀ ਵਿਜੇ ਨੇ ਹੁਕਮ ਦਿੱਤੇ ਹਨ ਕਿ ਉਨ੍ਹਾਂ ਦੇ ਕਾਫਲੇ ਲਈ ਟ੍ਰੈਫਿਕ ਨਹੀਂ ਰੋਕਿਆ ਜਾਵੇਗਾ। ਮੁੱਖ ਮੰਤਰੀ ਦਾ ਕਾਫਲਾ ਇਕ ਵੱਖਰੀ ਲੇਨ ਤੋਂ ਲੰਘਦਾ ਹੈ, ਜਦਕਿ ਬਾਕੀ ਲੇਨਾਂ 'ਚ ਆਮ ਆਵਾਜਾਈ ਜਾਰੀ ਰਹਿੰਦੀ ਹੈ।
ਮਹਿਲਾ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ‘ਸਿੰਗੱਪੇਨ ਫੋਰਸ’ (Singappen Force) ਦੀ ਸ਼ੁਰੂਆਤ ਕੀਤੀ ਗਈ ਹੈ। ਸਰਕਾਰ ਨੇ ਹਰ ਥਾਣੇ 'ਚ 24 ਘੰਟੇ ਸੀਸੀਟੀਵੀ (CCTV) ਚਾਲੂ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਤੇ ਹੁਣ ਸ਼ਿਕਾਇਤ ਦਰਜ ਕਰਵਾਉਣ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾਵੇਗੀ।
ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 21 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਵੇਚਣ 'ਤੇ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਰਾਜ ਭਰ ਦੇ ਮੰਦਰਾਂ, ਸਕੂਲਾਂ ਅਤੇ ਬੱਸ ਸਟੈਂਡਾਂ ਦੇ 500 ਮੀਟਰ ਦੇ ਦਾਇਰੇ 'ਚ ਆਉਣ ਵਾਲੀਆਂ 717 ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਮੁੱਖ ਮੰਤਰੀ ਵਿਜੇ ਨੇ ਆਪਣੀ 33 ਮੈਂਬਰੀ ਕੈਬਨਿਟ ਵਿੱਚ 32 ਨਵੇਂ ਚਿਹਰਿਆਂ ਨੂੰ ਥਾਂ ਦਿੱਤੀ ਹੈ, ਜਿਨ੍ਹਾਂ ਵਿੱਚੋਂ 11 ਮੰਤਰੀ 40 ਸਾਲ ਤੋਂ ਘੱਟ ਉਮਰ ਦੇ ਹਨ। ਆਧੁਨਿਕ ਤਕਨਾਲੋਜੀ ਵੱਲ ਕਦਮ ਵਧਾਉਂਦੇ ਹੋਏ, ਤਾਮਿਲਨਾਡੂ ਨੇ ਆਰ. ਕੁਮਾਰ ਨੂੰ ਏਆਈ (AI) ਮੰਤਰੀ ਵਜੋਂ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਖੁਦ ਸਾਦਗੀ ਦੀ ਮਿਸਾਲ ਪੇਸ਼ ਕਰ ਰਹੇ ਹਨ। ਉਹ ਰੋਜ਼ਾਨਾ ਸਵੇਰੇ ਸਕੱਤਰੇਤ ਪਹੁੰਚਦੇ ਹਨ, ਸ਼ਾਮ ਤੱਕ ਉੱਥੇ ਹੀ ਰੁਕਦੇ ਹਨ ਅਤੇ ਆਪਣਾ ਖਾਣਾ (ਟਿਫਿਨ) ਘਰੋਂ ਲੈ ਕੇ ਆਉਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 5 ਕੁਇੰਟਲ ਫੁੱਲਾਂ ਨਾਲ ਕੀਤੀ ਸਜਾਵਟ
NEXT STORY