ਮੁੰਬਈ (ਬਿਊਰੋ) : ਤਾਮਿਲਨਾਡੂ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਪਰ ਇਸ ਦੌਰਾਨ ਕਾਂਚੀਪੁਰਮ 'ਚ ਇੱਕ ਵਿਅਕਤੀ ਨੇ ਫ਼ਿਲਮ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਾਸਨ ਦੀ ਕਾਰ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਟੱਕਰ ਮਾਰਨ ਵਾਲਾ ਵਿਅਕਤੀ ਸ਼ਰਾਬ ਦੇ ਨਸ਼ੇ 'ਚ ਧੁੱਤ ਸੀ। ਇਸ ਨੂੰ ਪਾਰਟੀ ਵਰਕਰਾਂ ਵੱਲੋਂ ਕੀਤਾ ਗਿਆ ਹਮਲਾ ਕਰਾਰ ਦਿੱਤਾ ਗਿਆ। ਮੱਕਲ ਨੀਧੀ ਮਾਈਮ (ਐਮ. ਐਨ. ਐਮ.) ਨੇ ਦਾਅਵਾ ਕੀਤਾ ਕਿ ਕਾਂਚੀਪੁਰਮ 'ਚ ਇੱਕ ਵਿਅਕਤੀ ਨੇ ਤਾਮਿਲ ਸਿਨੇਮਾ ਦੇ ਸੁਪਰਸਟਾਰ ਕਮਲ ਹਾਸਨ ਦੀ ਕਾਰ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਆਦਮੀ ਸ਼ਰਾਬੀ ਸੀ ਅਤੇ ਫ਼ਿਲਮ ਅਦਾਕਾਰ ਨੂੰ ਨੇੜਿਓਂ ਦੇਖਣਾ ਚਾਹੁੰਦਾ ਸੀ।
ਇਸ ਲਈ ਉਸ ਨੇ ਕਾਰ ਦੀ ਖਿੜਕੀ 'ਤੇ ਧਮਾਕਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਕਮਲ ਹਾਸਨ ਨੂੰ ਕੋਈ ਸੱਟ ਨਹੀਂ ਲੱਗੀ ਪਰ ਵਰਕਰਾਂ ਨੇ ਦਾਅਵਾ ਕੀਤਾ ਕਿ ਕਾਰ ਦੀ ਵਿੰਡ ਸਕ੍ਰੀਨ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਮਗਰੋਂ ਮੌਕੇ 'ਤੇ ਹਫੜਾ-ਦਫੜੀ ਮੱਚ ਗਈ। ਇਸ ਤੋਂ ਬਾਅਦ ਉੱਥੇ ਹੰਗਾਮਾ ਹੋ ਗਿਆ ਅਤੇ ਮੌਜੂਦ ਪ੍ਰਸ਼ੰਸਕਾਂ ਨੇ ਉਸ ਦੀ ਕੁੱਟਮਾਰ ਕੀਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਮੁਲਜ਼ਮ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਇਹ ਮੰਨਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਸ਼ਰਾਬੀ ਸੀ ਤੇ ਕਮਲ ਹਾਸਨ ਨੂੰ ਨੇੜੇ ਵੇਖਣਾ ਚਾਹੁੰਦਾ ਸੀ।
ਨੋਟ - ਫ਼ਿਲਮ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਾਸਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।
ਟਿਕਟ ਨਾ ਮਿਲਣ ਤੋਂ ਨਾਰਾਜ਼ ਕੇਰਲ ਮਹਿਲਾ ਕਾਂਗਰਸ ਮੁਖੀ ਨੇ ਕਰਵਾਇਆ ਮੁੰਡਨ, ਦਿੱਤਾ ਅਸਤੀਫ਼ਾ
NEXT STORY