ਚੇਨਈ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ. ਆਰਮਸਟ੍ਰਾਂਗ ਦੀ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਘਰ ਕੋਲ 6 ਲੋਕਾਂ ਦੇ ਇਕ ਸਮੂਹ ਨੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਦੋਪਹੀਆ ਵਾਹਨ 'ਤੇ ਸਵਾਰ ਹਮਲਾਵਰਾਂ ਨੇ ਚੇਨਈ ਨਗਰ ਨਿਗਮ ਦੇ ਸਾਬਕਾ ਕੌਂਸਲਰ ਆਰਮਸਟ੍ਰਾਂਗ 'ਤੇ ਪੇਰੰਬੂਰ ਸਥਿਤ ਉਨ੍ਹਾਂ ਦੇ ਘਰ ਨੇੜੇ ਹਮਲਾ ਕੀਤਾ ਅਤੇ ਫਰਾਰ ਹੋ ਗਏ। ਹਮਲੇ ਵਿਚ ਬਸਪਾ ਆਗੂ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਲਿਜਾਂਦੇ ਸਮੇਂ ਆਰਮਸਟ੍ਰਾਂਗ ਦੀ ਮੌਤ ਹੋ ਗਈ। ਪੁਲਸ ਨੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੁਆਵਜ਼ੇ ਤੇ ਬੀਮੇ 'ਚ ਫ਼ਰਕ ਹੁੰਦਾ ਹੈ...ਅਗਨੀਵੀਰ ਅਜੈ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ
ਆਰਮਸਟ੍ਰਾਂਗ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਆਗੂ ਵੱਡੀ ਗਿਣਤੀ 'ਚ ਮੌਕੇ 'ਤੇ ਪਹੁੰਚ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ ’ਚ ਮਿਲਿਆ ਦੂਜੀ ਵਿਸ਼ਵ ਜੰਗ ਦਾ ਬੰਬ
NEXT STORY