ਚੇਨਈ- ਤਾਮਿਲਨਾਡੂ 'ਚ ਸ਼੍ਰੀ ਰਿੱਕੀ ਰਾਧਨ ਪੰਡਿਤ ਵੇਤਰੀਵੇਲ ਨੂੰ ਮੁੱਖ ਮੰਤਰੀ ਸੀ. ਜੋਸੇਫ ਵਿਜੇ ਦਾ ਵਿਸ਼ੇਸ਼ ਕਾਰਜ ਅਧਿਕਾਰੀ (ਓਐੱਸਡੀ- ਰਾਜਨੀਤਕ) ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਵੇਤਰੀਵੇਲ ਪਹਿਲਾਂ ਸ਼੍ਰੀ ਵਿਜੇ ਦੇ ਜੋਤਸ਼ੀ ਅਤੇ ਉਨ੍ਹਾਂ ਦੀ ਪਾਰਟੀ ਟੀਵੀਕੇ ਦੇ ਬੁਲਾਰੇ ਰਹੇ ਹਨ। ਰਾਜ ਦੀ ਪ੍ਰਧਾਨ ਸਕੱਤਰ ਰੀਤਾ ਹਰੀਸ਼ ਠੱਕਰ ਵਲੋਂ ਮੰਗਲਵਾਰ ਨੂੰ ਜਾਰੀ ਇਕ ਅਧਿਕਾਰਤ ਆਦੇਸ਼ ਅਨੁਸਾਰ, ਵੇਤਰੀਵੇਲ ਦੀ ਇਹ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ। ਮੁੱਖ ਮੰਤਰੀ ਦਫ਼ਤਰ ਤੋਂ ਪ੍ਰਾਪਤ ਨੋਟ ਦੇ ਆਧਾਰ 'ਤੇ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਜੁੜੇ ਨਿਯਮ ਅਤੇ ਸ਼ਰਤਾਂ ਵੱਖ ਤੋਂ ਜਾਰੀ ਕੀਤੀਆਂ ਜਾਣਗੀਆਂ।
ਦੱਸਣਯੋਗ ਹੈ ਕਿ ਰਾਧਨ ਪੰਡਿਤ ਉਹੀ ਜੋਤਸ਼ੀ ਹਨ, ਜਿਨ੍ਹਾਂ ਨੇ ਪਹਿਲਾਂ ਹੀ ਵਿਜੇ ਅਤੇ ਉਨ੍ਹਾਂ ਦੀ ਪਾਰਟੀ ਤਮਿਲਗਾ ਵੇਟ੍ਰੀ ਕੜਗਮ ਯਾਨੀ (ਟੀਵੀਕੇ) ਦੀ ਜਿੱਤ ਦੀ ਭਵਿੱਖਬਾਣੀ ਕੀਤੀ ਸੀ। ਚੋਣਾਂ ਜਿੱਤਣ ਮਗਰੋਂ ਹੁਣ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ 'ਚ ਅਹਿਮ ਅਹੁਦਾ ਦਿੱਤਾ ਗਿਆ ਹੈ। ਤਾਮਿਲਨਾਡੂ ਦੇ ਰਾਜਪਾਲ ਵਲੋਂ ਕਈ ਵਾਰ ਸਰਕਾਰ ਬਣਾਉਣ ਦਾ ਦਾਅਵਾ ਖਾਰਜ ਕੀਤੇ ਜਾਣ ਤੋਂ ਬਾਅਦ ਆਖ਼ਰਕਾਰ ਵਿਜੇ ਨੂੰ ਸਰਕਾਰ ਬਣਾਉਣ ਦੀ ਮਨਜ਼ੂਰੀ ਮਿਲੀ ਸੀ। ਸ਼ੁਰੂਆਤ 'ਚ ਵਿਜੇ ਨੇ 10 ਮਈ ਨੂੰ ਦੁਪਹਿਰ 3.45 ਵਜੇ ਸਹੁੰ ਚੁੱਕ ਸਮਾਰੋਹ ਦਾ ਸਮਾਂ ਤੈਅ ਕੀਤਾ ਸੀ ਪਰ ਬਾਅਦ 'ਚ ਰਾਧਨ ਪੰਡਿਤ ਦੀ ਸਲਾਹ 'ਤੇ ਇਸ ਨੂੰ ਬਦਲ ਕੇ ਸਵੇਰੇ 10 ਵਜੇ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ
NEXT STORY