ਚੇਨਈ- ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਕਾਰਨ ਤਾਮਿਲਨਾਡੂ ਸਰਕਾਰ ਨੇ ਤਾਲਾਬੰਦੀ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਅਧੀਨ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਜਾਰੀ ਰਹੇਗੀ। ਤਾਮਿਲਨਾਡੂ ਸਰਕਾਰ ਨੇ ਕਿਹਾ ਹੈ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ 8 ਜ਼ੋਨ 'ਚ ਵੰਡਿਆ ਜਾਵੇਗਾ। ਤਾਲਾਬੰਦੀ ਦੌਰਾਨ ਆਵਾਜਾਈ ਲਈ ਈ-ਪਾਸ ਜ਼ਰੂਰੀ ਨਹੀਂ ਹੈ। ਕਾਂਚੀਪੁਰਮ, ਚੇਂਗਲਪਟੂ, ਥਿਰੂਵਲੂਰ ਜ਼ਿਲ੍ਹੇ ਦੇ 7 ਜ਼ੋਨ ਅਤੇ ਚੇਨਈ ਦੇ 8 ਜ਼ੋਨ 'ਚ ਜਨਤਕ ਆਵਾਜਾਈ ਬੰਦ ਹੈ।
ਦੱਸਣਯੋਗ ਹੈ ਕਿ ਤਾਮਿਲਨਾਡੂ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਸ਼ਨੀਵਾਰ ਨੂੰ ਇਕ ਦਿਨ 'ਚ ਕੋਵਿਡ-19 ਦੇ ਸਭ ਤੋਂ ਵਧ 938 ਨਵੇਂ ਮਰੀਜ਼ ਮਿਲੇ। ਇਸ ਦੇ ਨਾਲ ਹੀ ਸੂਬੇ 'ਚ ਕੁੱਲ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਧਕੇ 21,184 ਹੋ ਗਈ। ਉੱਥੇ ਹੀ ਇਸ ਮਿਆਦ 'ਚ 4 ਪੁਰਸ਼ਾਂ ਅਤੇ 2 ਔਰਤਾਂ ਦੀ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਕਾਰਨ ਮੌਤ ਹੋਈ, ਜਿਸ ਨਾਲ ਪ੍ਰਦੇਸ਼ 'ਚ ਕੋਵਿਡ-19 ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 160 ਹੋ ਗਈ ਹੈ। ਸਿਹਤ ਮਹਿਕਮਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਨਵੇਂ ਮਾਮਲੇ ਸਾਹਮਣੇ ਆਏ 938 ਮਾਮਲਿਆਂ 'ਚ 82 ਉਹ ਲੋਕ ਹਨ, ਜੋ ਦੂਜੇ ਸੂਬਿਆਂ ਜਾਂ ਵਿਦੇਸ਼ ਤੋਂ ਆਏ ਹਨ, ਜਦੋਂ ਕਿ ਇਕੱਲੇ ਚੇਨਈ 'ਚ 616 ਮਾਮਲੇ ਸਾਹਮਣੇ ਆਏ ਹਨ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧ ਢਿੱਲ ਨਾਲ ਸੂਬੇ 'ਚ 30 ਜੂਨ ਤੱਕ ਤਾਲਾਬੰਦੀ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਤਾਲਾਬੰਦੀ 5 'ਚ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖਤਰਾ ਹਾਲੇ ਖਤਮ ਨਹੀਂ ਹੋਇਆ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸਾਰੇ ਸਿਹਤ ਮਾਪਦੰਡਾਂ ਦਾ ਪਾਲਣ ਕਰਨ ਲਈ ਸ਼ਲਾਘਾ ਕੀਤੀ, ਜਿਸ ਨਾਲ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ 'ਚ ਸੂਬੇ ਨੂੰ ਕਾਫ਼ੀ ਹੱਦ ਤੱਕ ਮਦਦ ਮਿਲੀ ਹੈ।
ਖੇਲ ਰਤਨ ਲਈ ਰੋਹਿਤ ਦਾ ਨਾਂ ਨਾਮਜ਼ਦ, ਅਰਜੁਨ ਐਵਾਰਡ ਲਈ ਈਸ਼ਾਂਤ ਸਣੇ ਇਨ੍ਹਾਂ ਖਿਡਾਰੀਆਂ ਦਾ ਨਾਂ ਸ਼ਾਮਲ
NEXT STORY