ਤਾਮਿਲਨਾਡੂ— ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦਰਮਿਆਨ ਖ਼ਬਰ ਆਈ ਹੈ ਕਿ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੂੰ ਘਰ ਵਿਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਹੈ। ਚੇਨਈ ਦੇ ਕਾਵੇਰੀ ਹਸਪਤਾਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜਪਾਲ ਨੂੰ ਘਰ 'ਚ ਹੀ ਕੁਆਰੰਟੀਨ 'ਚ ਰਹਿਣ ਦੀ ਸਲਾਹ ਦਿੱਤੀ ਗਈ ਹੈ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਹੀ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕਾਵੇਰੀ ਹਸਪਤਾਲ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਜਪਾਲ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਵਿਚ ਬੇਹੱਦ ਹਲਕੇ ਲੱਛਣ ਹਨ।
ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ- ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ 'ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ 'ਚ ਦਾਖ਼ਲ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿਚੋਂ ਜੋ ਵੀ ਲੋਕ ਬੀਤੇ ਕੁਝ ਦਿਨਾਂ ਵਿਚ ਮੇਰੇ ਸੰਪਰਕ 'ਚ ਆਏ ਹਨ, ਕ੍ਰਿਪਾ ਕਰ ਕੇ ਖੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਓ।
ਕੇਂਦਰ ਨੇ ਸੂਬਿਆਂ ਨੂੰ ਕੋਵਿਡ-19 ਮਰੀਜ਼ਾਂ ਨੂੰ ਹਸਪਤਾਲਾਂ 'ਚ ਸਮਾਰਟ ਫੋਨ ਦੀ ਵਰਤੋਂ ਦੀ ਮਨਜ਼ੂਰੀ ਦੇਣ ਲਈ ਕਿਹਾ
NEXT STORY