ਚੇਨਈ (ਭਾਸ਼ਾ)- ਤਾਮਿਲਨਾਡੂ ਦੇ ਰਾਜਪਾਲ ਆਰ. ਐੱਨ. ਰਵੀ ਨੇ ਉਨ੍ਹਾਂ ਦੀ ਸਹਿਮਤੀ ਲਈ ਸਰਕਾਰ ਵੱਲੋਂ ਭੇਜੇ ਬਿੱਲ ਮੋੜ ਦਿੱਤੇ ਹਨ ਅਤੇ 18 ਨਵੰਬਰ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਬੈਠਕ ’ਚ ਸੂਬਾ ਸਰਕਾਰ ਉਨ੍ਹਾਂ ਨੂੰ ਮੁੜ ਤੋਂ ਪਾਸ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿਰੂਵੰਨਾਮਲਾਈ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਸਪੀਕਰ ਐੱਮ. ਅੱਪਾਵੂ ਨੇ ਕਿਹਾ ਕਿ ਵਿਧਾਨ ਸਭਾ ਦੀ ਵਿਸ਼ੇਸ਼ ਬੈਠਕ ਸ਼ਨੀਵਾਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਉੱਤਰਕਾਸ਼ੀ ਹਾਦਸਾ : 72 ਘੰਟਿਆਂ ਤੋਂ ਸੁਰੰਗ 'ਚ ਫਸੀਆਂ 40 ਜ਼ਿੰਦਗੀਆਂ ਨੂੰ ਬਚਾਉਣ ਦੀ ਜੰਗ ਜਾਰੀ
ਵਿਸ਼ੇਸ਼ ਬੈਠਕ ਦੇ ਉਦੇਸ਼ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਰਾਜਪਾਲ ਰਵੀ ਨੇ ਉਨ੍ਹਾਂ ਦੀ ਸਹਿਮਤੀ ਲਈ ਭੇਜੇ ਗਏ ਕਈ ਬਿੱਲ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਬਿੱਲਾਂ ਨੂੰ ਤੁਰੰਤ ਮੁੜ ਤੋਂ ਪਾਸ ਕਰਵਾਉਣਾ ਚਾਹੁੰਦੀ ਹੈ, ਇਸ ਲਈ ਵਿਧਾਨ ਸਭਾ ਦੀ ਬੈਠਕ 18 ਨਵੰਬਰ ਨੂੰ ਹੋਵੇਗੀ। ਡੀ. ਐੱਮ. ਕੇ. ਸਰਕਾਰ ਨੇ ਹਾਲ ਹੀ ’ਚ ਰਾਜ ਭਵਨ ’ਤੇ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਰੋਕਣ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਘੱਟੋ-ਘੱਟ 12 ਬਿੱਲ ਬਕਾਇਆ ਹਨ, ਇਨ੍ਹਾਂ ਤੋਂ ਇਲਾਵਾ 4 ਅਧਿਕਾਰਕ ਹੁਕਮ ਅਤੇ 54 ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਫਾਈਲ ਵੀ ਪੈਂਡਿੰਗ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਨਾਥ ਸਿੰਘ ਨੇ ਵਿਯਤਨਾਮ ਅਤੇ ਇੰਡੋਨੇਸ਼ੀਆ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ
NEXT STORY