ਚੇਨਈ- ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ਦੇ ਕੁਰਨਗੁਚਾਵੜੀ ਨੇੜੇ ਸ਼ੁੱਕਰਵਾਰ ਤੜਕੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਸੜ ਕੇ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੇ ਸਮੇਂ ਸਾਰੇ ਮੈਂਬਰ ਸੌਂ ਰਹੇ ਸਨ। ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਘਟਨਾ 'ਤੇ ਸੋਗ ਜ਼ਾਹਰ ਕੀਤਾ ਹੈ। ਪੁਲਸ ਨੇ ਕਿਹਾ ਕਿ ਇਕ ਵਿਅਕਤੀ ਨੂੰ ਗੰਭੀਰ ਰੂਪ ਨਾਲ ਸੜਨ ਤੋਂ ਬਾਅਦ ਸਲੇਮ 'ਚ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਗੱਡੀਆਂ ਹਾਦਸੇ ਵਾਲੀ ਜਗ੍ਹਾ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਪਲਾਨੀਸਵਾਮੀ ਨੇ ਇਕ ਬਿਆਨ 'ਚ ਕਿਹਾ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ। ਉਨ੍ਹਾਂ ਨੇ ਕਿਹਾ,''ਮੈਂ ਮ੍ਰਿਤਕਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ।'' ਉਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀ ਹੋਏ ਵਿਅਕਤੀ ਨੂੰ ਚੰਗੀ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ।
ਬਿਹਾਰ ਚੋਣਾਂ ਅਤੇ 65 ਜ਼ਿਮਨੀ ਚੋਣਾਂ ਲਗਭਗ ਇਕ ਹੀ ਸਮੇਂ ਹੋਣਗੀਆਂ : ਚੋਣ ਕਮਿਸ਼ਨ
NEXT STORY