ਕੀਵ/ਕੋਇੰਬਟੂਰ - ਯੂਕ੍ਰੇਨ 'ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ, ਜਿੱਥੇ ਭਾਰਤ ਯੂਕ੍ਰੇਨ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ। ਉਥੇ ਹੀ ਭਾਰਤ ਦਾ ਇਕ ਵਿਦਿਆਰਥੀ ਯੂਕ੍ਰੇਨ ਦੀ ਫੌਜ ਵਿਚ ਸ਼ਾਮਲ ਹੋ ਗਿਆ ਹੈ, ਜੋ ਰੂਸ ਨੂੰ ਟੱਕਰ ਦੇਣ ਲਈ ਤਿਆਰ ਹੈ। ਤਾਮਿਲਨਾਡੂ ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ ਰਵੀਚੰਦਰਨ ਯੂਕ੍ਰੇਨ ਦੀ ਫੌਜ 'ਚ ਭਰਤੀ ਹੋ ਗਿਆ ਹੈ।
ਇਹ ਵੀ ਪੜ੍ਹੋ: ਪਾਕਿ ਦੀ ਦੁਖਦਾਇਕ ਘਟਨਾ, ਪੁੱਤਰ ਦੀ ਚਾਹਤ 'ਚ ਪਿਓ ਨੇ 7 ਦਿਨਾਂ ਦੀ ਧੀ ਨੂੰ ਮਾਰੀਆਂ 5 ਗੋਲੀਆਂ
ਸੈਨਿਕੇਸ਼ ਦੇ ਮਾਤਾ-ਪਿਤਾ ਇਹ ਜਾਣ ਕੇ ਬਹੁਤ ਦੁਖੀ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਇਹ ਫੈਸਲਾ ਲਿਆ ਹੈ। ਸੈਨਿਕੇਸ਼ 2018 ਵਿਚ ਪੜ੍ਹਾਈ ਲਈ ਯੂਕ੍ਰੇਨ ਗਿਆ ਸੀ। ਉਹ ਖਾਰਕੀਵ ਵਿਚ ਨੈਸ਼ਨਲ ਏਰੋਸਪੇਸ ਯੂਨੀਵਰਸਿਟੀ ਵਿਚ ਪੜ੍ਹ ਰਿਹਾ ਸੀ। ਉਸ ਦੀ ਪੜ੍ਹਾਈ ਜੁਲਾਈ 2022 'ਚ ਪੂਰੀ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਸ਼ੁਰੂ ਹੋ ਗਈ ਸੀ।
ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਬਠਿੰਡਾ ਦੇ 22 ਸਾਲਾ ਗੱਭਰੂ ਨੇ ਕੀਤੀ ਖ਼ੁਦਕੁਸ਼ੀ
ਜੰਗ ਦੇ ਬਾਅਦ ਤੋਂ ਸੰਪਰਕ ਵਿਚ ਨਹੀਂ ਸੀ
ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਸੈਨਿਕੇਸ਼ ਰਵੀਚੰਦਰਨ ਦਾ ਘਰ ਤੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਸੀ। ਮੋਦੀ ਸਰਕਾਰ ਨੇ ਯੂਕ੍ਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਸ਼ੁਰੂ ਕੀਤਾ ਪਰ ਸੈਨਿਕੇਸ਼ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਉਹ ਵਾਪਸ ਆਇਆ। ਸੈਨਿਕੇਸ਼ ਬਾਰੇ ਪਤਾ ਲਗਾਉਣ ਲਈ ਉਸ ਦੇ ਮਾਪਿਆਂ ਨੇ ਯੂਕ੍ਰੇਨ ਸਥਿਤ ਭਾਰਤੀ ਦੂਤਘਰ ਨਾਲ ਸੰਪਰਕ ਕੀਤਾ। ਜਦੋਂ ਭਾਰਤੀ ਦੂਤਘਰ ਨੇ ਜਾਣਕਾਰੀ ਇਕੱਠੀ ਕੀਤੀ ਤਾਂ ਪਤਾ ਲੱਗਾ ਕਿ ਸੈਨਿਕੇਸ਼ ਹੁਣ ਯੂਕ੍ਰੇਨ ਦੀ ਫੌਜ ਦਾ ਹਿੱਸਾ ਬਣ ਗਿਆ ਹੈ।
ਇਹ ਵੀ ਪੜ੍ਹੋ: ਵਿਸ਼ਵ 'ਚ ਟਿਕਾਊ ਭਵਿੱਖ ਬਣਾਉਣ ਲਈ ਅਮਰੀਕਾ-ਭਾਰਤ ਸਾਂਝੇਦਾਰੀ ਅਹਿਮ ਥੰਮ੍ਹ ਹੋਵੇਗੀ: ਤਰਨਜੀਤ ਸੰਧੂ
ਭਾਰਤੀ ਫੌਜ ਵਿਚ ਭਰਤੀ ਹੋਣਾ ਚਾਹੁੰਦਾ ਸੀ
ਸੈਨਿਕੇਸ਼ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਫੌਜ 'ਚ ਭਰਤੀ ਹੋਣਾ ਚਾਹੁੰਦਾ ਸੀ। ਉਸ ਨੇ ਭਾਰਤੀ ਫੌਜ ਵਿਚ ਭਰਤੀ ਹੋਣ ਲਈ ਅਰਜ਼ੀ ਵੀ ਦਿੱਤੀ ਸੀ ਪਰ ਉਸ ਦੀ ਅਰਜ਼ੀ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਸੀ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੌਮਾਂਤਰੀ ਮਹਿਲਾ ਦਿਵਸ: ਰਾਸ਼ਟਰਪਤੀ ਕੋਵਿੰਦ ਨੇ 29 ਮਹਿਲਾਵਾਂ ਨੂੰ ਦਿੱਤੇ ‘ਨਾਰੀ ਸ਼ਕਤੀ ਪੁਰਸਕਾਰ’
NEXT STORY