ਚੇਨਈ (ਭਾਸ਼ਾ) - ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਨੇ ਸੂਬੇ ਦੀਆਂ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਵਿਰੁੱਧ ਸੁਪਰੀਮ ਕੋਰਟ ’ਚ ਜਾਣ ਦਾ ਮਤਾ ਪਾਸ ਕੀਤਾ ਹੈ। ਸਟਾਲਿਨ ਨੇ ਕਿਹਾ ਕਿ ਕਿਉਂਕਿ ਚੋਣ ਕਮਿਸ਼ਨ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਤਾਮਿਲਨਾਡੂ ’ਚ ਐੱਸ. ਆਈ. ਆਰ. ਕਰਵਾਉਣ ਦੀ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ ਹੈ, ਇਸ ਲਈ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਲਿਆ ਗਿਆ ਹੈ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਤਾਮਿਲਨਾਡੂ ਵਿਧਾਨ ਸਭਾ ਚੋਣਾਂ ਅਪ੍ਰੈਲ 2026 ’ਚ ਹੋਣੀਆਂ ਹਨ। ਮੁੱਖ ਮੰਤਰੀ ਨੇ ਇਕ ਬਿਆਨ ’ਚ ਕਿਹਾ, ‘‘ਕਿਉਂਕਿ ਚੋਣ ਕਮਿਸ਼ਨ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੋਟਰ ਸੂਚੀਆਂ ਵਿਚ ਬਿਨਾਂ ਕਿਸੇ ਉਲਝਣ ਜਾਂ ਸ਼ੱਕ ਦੇ ਸੋਧ ਕਰਨ ਲਈ ਐੱਸ. ਆਈ. ਆਰ. ਕਰਵਾਉਣ ਦੀ ਸਾਡੀ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ ਹੈ, ਇਸ ਲਈ ਅਸੀਂ ਅੱਜ ਦੀ ਮੀਟਿੰਗ ਵਿਚ ਸੁਪਰੀਮ ਕੋਰਟ ਜਾਣ ਦਾ ਮਤਾ ਪਾਸ ਕੀਤਾ ਹੈ।’’
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਦਲਿਤ ਲੜਕੇ ਦੀ ਪੈਂਟ ’ਚ ਬਿੱਛੂ ਪਾਉਣ ਦਾ ਦੋਸ਼, 3 ਅਧਿਆਪਕਾਂ ਵਿਰੁੱਧ ਮਾਮਲਾ ਦਰਜ
NEXT STORY