ਚੇਨਈ, (ਏਜੰਸੀ)- ਤਾਮਿਲਨਾਡੂ ’ਚ ਸੱਤਾਧਾਰੀ ਤਮਿਝਾਗਾ ਵੇਤਰੀ ਕਸ਼ਗਮ (ਟੀ. ਵੀ. ਕੇ.) ਦੇ ਇਕ ਸਥਾਨਕ ਅਹੁਦੇਦਾਰ ਦਾ ਦੱਖਣ ਚੇਨਈ ਦੇ ਵੰਨਨਦੁਰਈ ਇਲਾਕੇ ’ਚ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਖੇਤਰ ’ਚ ਭਾਰੀ ਤਣਾਅ ਦਾ ਮਾਹੌਲ ਬਣ ਗਿਆ ਹੈ।
ਮਾਮਲੇ ’ਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਕਤਲ ਦੇ ਸਿਲਸਿਲੇ ’ਚ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਕੰਨਨ ਵਜੋਂ ਹੋਈ ਹੈ, ਉਹ ਹਾਲ ਹੀ ’ਚ ਟੀ. ਵੀ. ਕੇ. ’ਚ ਸ਼ਾਮਲ ਹੋਏ ਸਨ। ਪ੍ਰਾਪਤ ਵੇਰਵਿਆਂ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਕੰਨਨ ਦਾ ਪਿੱਛਾ ਕੀਤਾ ਅਤੇ ਉਨ੍ਹਾਂ ’ਤੇ ਦਾਤਰੀ ਨਾਲ ਕਈ ਵਾਰ ਕੀਤੇ। ਜ਼ਿਆਦਾ ਖੂਨ ਵਹਿਣ ਨਾਲ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਪੁਲਸ ਇਸ ਨੂੰ ਰੰਜਿਸ਼ ਦਾ ਮਾਮਲਾ ਮੰਨ ਕੇ ਜਾਂਚ ਕਰ ਰਹੀ ਹੈ।
ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
NEXT STORY