ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਵਿਰੋਧੀ ਧਿਰ 'ਤੇ ਅਯੁੱਧਿਆ 'ਚ ਰਾਮ ਮੰਦਰ 'ਚ ਚੜ੍ਹਾਵਾ ਚੋਰੀ ਨੂੰ ਲੈ ਕੇ ਸੰਸਦ ਭਵਨ ਕੰਪਲੈਕਸ ਦੇ ਅੰਦਰ ਪ੍ਰਦਰਸ਼ਨ ਰਾਹੀਂ ਹਿੰਦੂ ਸੰਤਾਂ ਦਾ ਅਪਮਾਨ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਇਸ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਹ ਟਿੱਪਣੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਵਿਰੋਧੀ ਸੰਸਦ ਮੈਂਬਰਾਂ ਦੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਚੜ੍ਹਾਵਾ ਚੋਰੀ ਅਤੇ ਦਿੱਲੀ 'ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਦੇ ਵਿਰੋਧ 'ਚ ਪ੍ਰਦਰਸ਼ਨ ਤੋਂ ਬਾਅਦ ਆਈ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੰਸਦ ਭਵਨ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਕਿ ਵਿਰੋਧੀ ਨੇਤਾਵਾਂ ਨੇ ਵਿਰੋਧ ਦੌਰਾਨ ਭਗਵੇ ਕੱਪੜੇ ਪਾ ਕੇ ਭਗਵਾ ਅਤੇ ਹਿੰਦੂ ਸੰਤਾਂ ਦਾ ਮਜ਼ਾਕ ਬਣਾਇਆ। ਚੁੱਘ ਨੇ ਕਿਹਾ,''ਭਗਵਾ ਕੱਪੜੇ ਪਾ ਕੇ ਅਤੇ ਸੰਤਾਂ ਦਾ ਰੂਪ ਬਣਾ ਕੇ, ਤੁਸੀਂ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਸੰਸਥਾ ਦੇ ਕੰਪਲੈਕਸ ਦੇ ਅੰਦਰ ਖੜ੍ਹੇ ਹੋ ਅਤੇ ਭਗਵਾ ਦਾ ਮਜ਼ਾਕ ਬਣਾ ਰਹੇ ਹੋ। ਤੁਸੀਂ ਭਾਰਤ ਦੇ ਸੰਤਾਂ ਦਾ ਮਜ਼ਾਕ ਬਣਾ ਰਹੇ ਹੋ। ਇਹ ਮੰਦਭਾਗੀ ਹੈ। ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।''
ਉਨ੍ਹਾਂ ਦਾਅਵਾ ਕੀਤਾ ਕਿ ਦੁਨੀਆ ਭਰ ਦੇ ਹਿੰਦੂ ਲੋਕ ਇਸ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਦੁੱਖੀ ਅਤੇ ਗੁੱਸੇ 'ਚ ਹਨ। ਚੁੱਘ ਨੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਵੱਡੇ ਪੈਮਾਨੇ 'ਤੇ ਗੁੱਸਾ ਹੈ। ਪ੍ਰਿਯੰਕਾ ਗਾਂਧੀ ਸਮੇਤ ਕਈ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਦਾਨ ਬਕਸੇ 'ਚ ਪੈਸੇ ਪਾਏ, ਜਦੋਂ ਕਿ ਭਗਵਾ ਪਹਿਨੇ ਹੋਏ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਰਾਮ ਮੰਦਰ 'ਚ ਚੜ੍ਹਾਵੇ ਦੀ ਕਥਿਤ ਚੋਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਪਣੀ ਜੇਬ 'ਚ ਪੈਸੇ ਪਾਏ। ਸਾਧੂਆਂ ਅਤੇ ਹਿੰਦੂ ਸੰਗਠਨਾਂ ਦਾ ਦੋਸ਼ ਹੈ ਕਿ ਉਨ੍ਹਾਂ ਸਨਾਤਨ ਧਰਮ ਦਾ ਅਪਮਾਨ ਕੀਤਾ ਹੈ। ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕ ਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਿਛਲੇ 12 ਸਾਲ ਦੇਸ਼ ਦੇ ਨੌਜਵਾਨਾਂ ਦੀਆਂ ਉਮੀਦਵਾਰਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਆਫ਼ ਕਰ ਕੇ ਉਨ੍ਹਾਂ ਨੂੰ ਤਰੱਕੀ ਦੇ ਰਸਤੇ 'ਤੇ ਵਾਪਸ ਲਿਆਉਣ ਦਾ 'ਵੱਡੇ ਦਿਲ' ਵਾਲਾ ਫੈਸਲਾ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
NEXT STORY