ਅੰਮ੍ਰਿਤਸਰ/ਚੰਡੀਗੜ੍ਹ (ਕਮਲ, ਅੰਕੁਰ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸੁਰੱਖਿਆ ਅਤੇ ਪ੍ਰਸ਼ਾਸਨਿਕ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਹੋਈ।
ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ, ਪਾਕਿਸਤਾਨ ਸਪਾਂਸਰਡ ਅੱਤਵਾਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ, ਗੈਂਗਸਟਰਵਾਦ ਅਤੇ ਆਮ ਲੋਕਾਂ ਦੀ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ- ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ ਪੂਰਾ ਯੂਰਪ
ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਸੰਤਾਂ, ਗੁਰੂਆਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਅਪਰਾਧ, ਸਰਹੱਦ ਪਾਰੋਂ ਅੱਤਵਾਦ ਅਤੇ ਕਾਨੂੰਨ-ਵਿਵਸਥਾ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਪੰਜਾਬ ਦੇ ਲੋਕ ਇਕ ਸੁਰੱਖਿਅਤ, ਖੁਸ਼ਹਾਲ, ਨਸ਼ਾਮੁਕਤ ਅਤੇ ਵਿਕਾਸਸ਼ੀਲ ਰਾਜ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਕਾਨੂੰਨ ਦਾ ਰਾਜ, ਲੋਕਾਂ ਦੀ ਸੁਰੱਖਿਆ, ਨਿਵੇਸ਼, ਰੋਜ਼ਗਾਰ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕੀਤੀ।
ਇਹ ਵੀ ਪੜ੍ਹੋ- PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ
NEXT STORY