ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਿਆ ਹੈ। ਚੁੱਘ ਨੇ ਕਿਹਾ ਕਿ ਪੰਜਾਬ ਕਾਂਗਰਸ 'ਚ ਇਸ ਸਮੇਂ ਅੰਦਰੂਨੀ ਕਲੇਸ਼ ਆਪਣੇ ਸਿਖਰ 'ਤੇ ਹੈ। ਚੁੱਘ ਨੇ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਰਟੀ ਅਖਵਾਉਣ ਵਾਲੀ ਕਾਂਗਰਸ ਅੱਜ ਸਿਰਫ਼ ਵੱਖ-ਵੱਖ ਧੜਿਆਂ, ਖੇਤਰਾਂ ਅਤੇ ਜਾਤੀਆਂ 'ਚ ਵੰਡੀ ਗਈ ਹੈ। ਉਨ੍ਹਾਂ ਮੁਤਾਬਕ ਕਾਂਗਰਸੀ ਆਗੂ ਅਤੇ ਵਰਕਰ ਜਨਤਾ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਵੱਡੇ ਆਗੂਆਂ ਦੀ 'ਪਰਿਕਰਮਾ' 'ਚ ਰੁੱਝੇ ਹਨ।
ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ
ਚੁੱਘ ਨੇ ਕਾਂਗਰਸ 'ਤੇ ਤੰਜ ਕੱਸਦਿਆਂ ਕਿਹਾ ਕਿ ਜੋ ਪਾਰਟੀ "ਟੁਕੜੇ-ਟੁਕੜੇ ਗੈਂਗ" ਦੇ ਇਸ਼ਾਰਿਆਂ 'ਤੇ ਕੰਮ ਕਰਦੀ ਸੀ, ਉਹ ਅੱਜ ਖੁਦ ਬੁਰੀ ਤਰ੍ਹਾਂ ਟੁਕੜਿਆਂ 'ਚ ਵੰਡੀ ਗਈ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਦੇ ਮੀਡੀਆ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ 'ਚ ਹੁਣ ਅਨੁਸੂਚਿਤ ਜਾਤੀ ਆਗੂਆਂ ਅਤੇ ਵਰਕਰਾਂ ਨਾਲ ਸਿਰਫ਼ ਧੱਕਾ ਕੀਤਾ ਜਾ ਰਿਹਾ ਹੈ। ਤਰੁਣ ਚੁੱਘ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਅੱਜ ਜਾਤੀ ਅਤੇ ਖੇਤਰ ਦੇ ਆਧਾਰ 'ਤੇ ਸੀਮਿਤ ਹੋ ਕੇ ਰਹਿ ਗਈ ਹੈ, ਜਿਸ ਕਾਰਨ ਪਾਰਟੀ 'ਚ ਅੰਦਰੂਨੀ ਕਲੇਸ਼ ਸ਼ੁਰੂ ਹੋ ਚੁੱਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਹਾਰ ਦੇ ਵਿਧਾਇਕ ਰਾਜੂ ਕੁਮਾਰ ਸਿੰਘ ਨੂੰ 4 ਸਾਲ ਦੀ ਕੈਦ, ਜਾਣੋ ਮਾਮਲਾ
NEXT STORY