ਨਵੀਂ ਦਿੱਲੀ/ਅੰਮ੍ਰਿਤਸਰ(ਬਿਊਰੋ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਵੈਕਸੀਨ ਫਰੀ ਮੁਹੱਈਆ ਕਰਵਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਵਲੋਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਹੈ ਜਿਸ 'ਚ ਉਹ ਪ੍ਰਧਾਨ ਮੰਤਰੀ ਦੇ ਲਏ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ।
ਵੀਡੀਓ 'ਚ ਚੁੱਘ ਨੇ ਕਿਹਾ ਕਿ ਮਹਾਮਾਰੀ ਦੀ ਇਸ ਭਿਆਨਕ ਸਥਿਤੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਦਿਲ ਦਿਖਾਉਂਦੇ ਹੋਏ ਅੱਜ ਸੰਬੋਧਨ ਦੌਰਾਨ ਪੂਰੇ ਦੇਸ਼ 'ਚ ਕੋਰੋਨਾ ਵੈਕਸੀਨ ਮੁਫਤ ਲਗਵਾਉਣ ਦਾ ਜੋ ਫੈਸਲਾ ਲਿਆ ਹੈ ਉਹ ਸ਼ਲਾਘਾਯੋਗ ਹੈ। ਉਨ੍ਹਾਂ ਨੇ ਦੇਸ਼ ਦੇ ਗਰੀਬ ਤੋਂ ਗਰੀਬ ਹਰ ਇਕ ਨਾਗਰਿਕ ਦੀ ਚਿੰਤਾ ਕਰਦੇ ਹੋਏ ਇਹ ਫੈਸਲਾ ਲਿਆ ਹੈ।
ਚੁੱਘ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਤਾਂ ਵੈਕਸੀਨੇਸ਼ਨ 'ਤੇ ਵੀ ਲੁੱਟ ਕੀਤੀ ਗਈ ਹੈ। ਚੁੱਘ ਨੇ ਅੱਗੇ ਗੱਲ ਕਰਦੇ ਹੋਏ ਕਿਹਾ ਮੋਦੀ ਸਰਕਾਰ ਵਲੋਂ ਗਰੀਬ ਕਲਿਆਨ ਯੋਜਨਾ ਤਹਿਤ ਪਿਛਲੇ 2 ਮਹੀਨਿਆਂ 'ਚ 80 ਕਰੋੜ ਜ਼ਰੂਰਤਮੰਦਾਂ ਨੂੰ ਰਾਸ਼ਨ ਦਿੱਤਾ ਗਿਆ ਹੈ ਅਤੇ ਇਸ ਨੂੰ 5 ਮਹੀਨੇ ਲਈ ਦਿਵਾਲੀ ਤਕ ਵਧਾ ਦਿੱਤਾ ਗਿਆ ਹੈ ਜੋ ਕਿ ਉਨ੍ਹਾਂ ਦਾ ਸ਼ਲਾਘਾਯੋਗ ਕਦਮ ਹੈ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਿਛਲੇ 2 ਮਹੀਨਿਆਂ ਦੇ ਅਨਾਜ ਦੀ ਵੰਡ ਨਹੀਂ ਕੀਤੀ ਗਈ, ਉਨ੍ਹਾਂ ਨੂੰ ਅਨਾਜ ਪਹੁੰਚਾਇਆ ਜਾਵੇ, ਤਾਂਕਿ ਕੋਰੋਨਾ ਦੀ ਲੜਾਈ 'ਚ ਮਹਾਮਾਰੀ ਹਾਰੇ ਅਤੇ ਮਾਨਵਤਾ ਦੀ ਜਿੱਤ ਹੋਵੇ, ਭੁੱਖ ਹਾਰੇ ਦੇਸ਼ ਜਿੱਤੇ, ਸਾਨੂੰ ਟੀਮ ਇੰਡੀਆ ਬਣ ਕੇ ਕੰਮ ਕਰਨਾ ਚਾਹੀਦਾ ਹੈ।
ਸਰਵਿਸ ਸੈਂਟਰ ’ਚ ਦਿੱਤੇ ਆਈ ਫੋਨ ਤੋਂ ਫੇਸਬੁੱਕ ’ਤੇ ਵਿਦਿਆਰਥੀ ਦੀ ਨਿਊਡ ਫੋਟੋ ਲੀਕ
NEXT STORY