ਨਵੀਂ ਦਿੱਲੀ, (ਯੂ. ਐੱਨ. ਆਈ.)- ਵਸਤੂ ਅਤੇ ਸੇਵਾ ਟੈਕਸ (ਜੀ. ਐੱਸ. ਟੀ.) ਅਧਿਕਾਰੀਆਂ ਦੀ ਇਕ ਟੀਮ ਨੇ ਕਰਨਾਟਕ ਦੇ ਬੇਲਗਾਮ ਵਿਚ ਲੱਗਭਗ 145 ਕਰੋੜ ਰੁਪਏ ਦੇ ਜਾਅਲੀ ਜੀ. ਐੱਸ. ਟੀ. ਚਾਲਾਨ ਜਾਰੀ ਕਰਨ ਅਤੇ 43 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਬੈਂਗਲੁਰੂ ਤੋਂ ਗ੍ਰਿਫ਼ਤਾਰ ਕਰ ਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਕੇਂਦਰੀ ਵਿੱਤ ਮੰਤਰਾਲਾ ਵੱਲੋਂ ਜਾਰੀ ਇਕ ਬਿਆਨ ਅਨੁਸਾਰ, ਜੀ. ਐੱਸ. ਟੀ. ਇੰਟੈਲੀਜੈਂਸ ਡਾਇਰੈਕਟੋਰੇਟ ਜਨਰਲ (ਡੀ. ਜੀ. ਜੀ. ਆਈ.), ਬੇਲਾਗਾਵੀ ਜ਼ੋਨਲ ਯੂਨਿਟ ਨੇ ਇਕ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੁਝ ਲੋਕਾਂ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਜਾਅਲੀ ਜੀ. ਐੱਸ. ਟੀ. ਰਜਿਸਟ੍ਰੇਸ਼ਨ ਬਣਾਈਆਂ ਸਨ। ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਦੌਰਾਨ, ਅਧਿਕਾਰੀਆਂ ਨੇ ਇਕ ਮੋਬਾਈਲ ਫੋਨ, ਜਾਅਲੀ ਦਸਤਾਵੇਜ਼, ਜਾਅਲੀ ਆਧਾਰ ਕਾਰਡ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ।
ਆਸਾਰਾਮ ਨੂੰ HC ਤੋਂ ਝਟਕਾ: ਅੰਤਰਿਮ ਜ਼ਮਾਨਤ ਵਧਾਉਣ ਤੋਂ ਇਨਕਾਰ, ਜੋਧਪੁਰ ਜੇਲ੍ਹ 'ਚ ਕੀਤਾ ਸਰੰਡਰ
NEXT STORY