ਲਾਤੂਰ (ਮਹਾਰਾਸ਼ਟਰ) : ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ’ਚ ਪੁਲਸ ਨੇ ਇਕ ਸਕੂਲ ਦੇ ਅਧਿਆਪਕ ਉੱਜਵਲ ਪ੍ਰਕਾਸ਼ ਸੋਨੀ ਨੂੰ 32 ਵਿਦਿਆਰਥੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਅਧਿਆਪਕ ਨੂੰ ਸ਼ੱਕ ਸੀ ਕਿ ਇਨ੍ਹਾਂ ਵਿਦਿਆਰਥੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਨੁਕਸਾਨ ਪਹੁੰਚਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 21 ਫਰਵਰੀ ਦੀ ਰਾਤ ਨੂੰ ਅਹਿਮਦਪੁਰ ਦੇ ਕੋਲ 5ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬਣੇ ਇਕ ਨਿੱਜੀ ਸਕੂਲ ਦੇ ਹੋਸਟਲ ਵਿਚ ਵਾਪਰੀ ਇਸ ਘਟਨਾ ’ਚ ਕੁੱਝ ਵਿਦਿਆਰਥੀਆਂ ਨੂੰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੱਸਿਆ ਕਿ ਉਸ ਨੇ ਕਥਿਤ ਤੌਰ ’ਤੇ ਵਿਦਿਆਰਥੀਆਂ ਨੂੰ ਇਹ ਧਮਕੀ ਵੀ ਦਿੱਤੀ ਸੀ ਕਿ ਉਹ ਜਲਦੀ ਹੀ ਸਕੂਲ ਦਾ ਪ੍ਰਿੰਸੀਪਲ ਬਣ ਜਾਵੇਗਾ ਅਤੇ ਫਿਰ ਉਨ੍ਹਾਂ ਨਾਲ ਨਜਿੱਠੇਗਾ। ਪੁਲਸ ਨੇ ਸੋਨੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਕਿਸ਼ੋਰ ਨਿਆਂ (ਦੇਖਭਾਲ ਅਤੇ ਸੁਰੱਖਿਆ) ਐਕਟ 2015 ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ
NEXT STORY