ਕੋਇੰਬਟੂਰ (ਤਾਮਿਲਨਾਡੂ)– ਕੋਇੰਬਟੂਰ ਦੇ ਇੱਕ ਸਰਕਾਰੀ ਸਕੂਲ ਦੇ ਇੱਕ ਸਰੀਰਕ ਸਿਖਲਾਈ ਅਧਿਆਪਕ ਨੂੰ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸ਼ੁੱਕਰਵਾਰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਵਿਦਿਆਰਥਣਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ੁੱਕਰਵਾਰ ਸਵੇਰੇ ਸਕੂਲ ਦਾ ਘਿਰਾਓ ਕੀਤਾ ਅਤੇ ਅਧਿਆਪਕ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਸ ਨੂੰ ਇੱਕ ਹਫ਼ਤਾ ਪਹਿਲਾਂ ਵਲਪਰਾਈ ਤੋਂ ਇੱਥੇ ਤਬਦੀਲ ਕੀਤਾ ਗਿਆ ਸੀ।
ਪੁਲਸ ਨੇ ਦੱਸਿਆ ਕਿ ਮਾਪਿਆਂ ਨੇ ਦਾਅਵਾ ਕੀਤਾ ਹੈ ਕਿ ਕੁਝ ਵਿਦਿਆਰਥਣਾਂ ਨੇ ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਨੂੰ ਸ਼ਿਕਾਇਤ ਕੀਤੀ ਸੀ। ਅਧਿਆਪਕ ਨੇ ਪਹਿਲੇ ਦਿਨ ਤੋਂ ਹੀ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ ਸੀ। ਵਿਦਿਆਰਥਣਾਂ ਨੇ ਆਪਣੇ ਮਾਪਿਆਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਕਿਉਂਕਿ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਮਾਪਿਆਂ ਨੇ ਸਕੂਲ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਅਧਿਆਪਕ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਵਿਦਿਆਰਥਣਾਂ ਅਤੇ ਮਾਪਿਆਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਜੀ.ਐਸ. ਸਮੀਰਾਨ ਨੇ ਮੁੱਖ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਅਧਿਆਪਕ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।
ਪੰਜਾਬ 'ਚ ਧਰਮ ਤਬਦੀਲੀ 'ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC 'ਤੇ ਕੱਸਿਆ ਤੰਜ
NEXT STORY