ਧਨਬਾਦ (ਭਾਸ਼ਾ)- ਝਾਰਖੰਡ ਦੇ ਧਨਬਾਦ ਜ਼ਿਲ੍ਹੇ 'ਚ 9ਵੀਂ ਜਮਾਤ ਦੀ ਇਕ ਵਿਦਿਆਰਥਣ ਦਾ ਅਸ਼ਲੀਲ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਦੋਸ਼ 'ਚ 28 ਸਾਲਾ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਵਿਦਿਆਰਥਣ ਨੇ ਦੋਸ਼ ਲਗਾਇਆ ਕਿ ਜਮਾਤ ਤੋਂ ਬਾਅਦ ਦੋਸ਼ੀ ਅਧਿਆਪਕ ਉਸ ਨੂੰ ਕੋਚਿੰਗ ਸੈਂਟਰ 'ਚ ਰੁਕਣ ਲਈ ਕਹਿੰਦਾ ਸੀ ਅਤੇ ਇਸ ਨਾਲ ਇਤਰਾਜ਼ਯੋਗ ਹਰਕਤਾਂ ਕਰਦਾ ਸੀ।
ਕੁੜੀ ਨੇ ਕਿਹਾ ਕਿ ਦੋਸ਼ੀ ਨੇ 'ਇਤਰਾਜ਼ਯੋਗ ਹਰਕਤਾਂ' ਦੇ ਵੀਡੀਓ ਬਣਾ ਲਏ ਅਤੇ ਇਨ੍ਹਾਂ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕੀਤਾ। ਉਸ ਨੇ ਦਾਅਵਾ ਕੀਤਾ ਕਿ ਐਤਵਾਰ ਨੂੰ ਅਧਿਆਪਕ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੇ। ਧਨਸਾਰ ਥਾਣੇ ਦੇ ਇੰਚਾਰਜ ਰਾਜਦੇਵ ਸਿੰਘ ਨੇ ਕਿਹਾ,''ਕੁੜੀ ਦ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਦੋਸ਼ੀ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।'' ਸਿੰਘ ਨੇ ਕਿਹਾ ਕਿ ਵਿਦਿਆਰਥਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਇਕ ਸਾਲ ਪਹਿਲਾਂ ਕੋਚਿੰਗ ਸੈਂਟਰ 'ਚ ਦਾਖ਼ਲਾ ਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਬਮ-ਬਮ ਭੋਲੇ' ਦੇ ਜੈਕਾਰਿਆਂ ਨਾਲ 3,898 ਸ਼ਰਧਾਲੂਆਂ ਦਾ ਨਵਾਂ ਜਥਾ ਅਮਰਨਾਥ ਯਾਤਰਾ ਲਈ ਰਵਾਨਾ
NEXT STORY