ਸ਼ਾਹਜਹਾਂਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਗੇਂਦ ਲੱਗਣ ਤੋਂ ਬਾਅਦ 9 ਵਿਦਿਆਰਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸੋਮਵਾਰ ਨੂੰ ਜ਼ਿਲ੍ਹੇ ਦੇ ਸ਼ਹਿਰ ਥਾਣਾ ਖੇਤਰ ਦੇ ਸਰਕਾਰੀ ਜੂਨੀਅਰ ਹਾਈ ਸਕੂਲ ਦੀ ਹੈ। ਪੁਲਸ ਸੁਪਰਡੈਂਟ ਅਸ਼ੋਕ ਕੁਮਾਰ ਮੀਣਾ ਨੇ ਦੱਸਿਆ ਕਿ ਵਿਦਿਆਰਥੀ ਗੇਂਦ ਨਾਲ ਖੇਡ ਰਹੇ ਸਨ ਕਿ ਉਦੋਂ ਅਧਿਆਪਕਾ ਪੂਰਨਿਮਾ ਰਸਤੋਗੀ ਨੂੰ ਗੇਂਦ ਲੱਗ ਗਈ ਅਤੇ ਇਸ ਤੋਂ ਬਾਅਦ ਅਧਿਆਪਕਾ ਨੇ ਡੰਡਿਆਂ ਨਾਲ ਵਿਦਿਆਰਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਭਾਰਤ ਲਈ 2023 ਰਿਹਾ ਇਤਿਹਾਸਕ ਸਾਲ, ਗੂਗਲ ’ਤੇ ਸਭ ਤੋਂ ਵੱਧ ਚੰਦਰਯਾਨ-3 ਅਤੇ ਜੀ-20 ਨੂੰ ਕੀਤਾ ਗਿਆ ਸਰਚ
ਉਨ੍ਹਾਂ ਦੱਸਿਆ ਕਿ ਕੁੱਟਮਾਰ ਕਾਰਨ ਕਈ ਬੱਚੇ ਬੇਹੋਸ਼ ਹੋ ਗਏ ਅਤੇ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਪਿਆਂ ਦੀ ਸ਼ਿਕਾਇਤ 'ਤੇ ਅਧਿਆਪਕਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਜਮਾਤ 7 ਤੋਂ 8 ਦੇ ਹਨ। ਵਿਦਿਆਰਥੀ ਨੂੰ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥਏ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਮੀਣਾ ਨੇ ਦੱਸਿਆ ਕਿ ਘਟਨਾ ਨਾਲ ਗੁੱਸੇ ਮਾਪਿਆਂ ਨੇ ਅਧਿਆਪਕਾ 'ਤੇ ਕਾਰਵਾਈ ਦੀ ਮੰਗ ਕਰਦੇ ਹੋਏ ਸੜਕ 'ਤੇ ਜਾਮ ਲਗਾ ਦਿੱਤਾ। ਪ੍ਰਾਇਮਰੀ ਸਿੱਖਿਆ ਅਧਿਕਾਰੀ ਰਣਵੀਰ ਸਿੰਘ ਨੇ ਦੱਸਿਆ ਕਿ ਪਹਿਲੀ ਨਜ਼ਰ ਦੋਸ਼ੀ ਪਾਉਂਦੇ ਹੋਏ ਰਸਤੋਗੀ ਨੂੰ ਮੁਅੱਤਲ ਕਰ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਮੈਂਬਰਸ਼ਿਪ ਰੱਦ ਹੋਣ ਦਾ ਮਾਮਲਾ; ਮਹੂਆ ਮੋਇਤਰਾ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
NEXT STORY