ਨੈਸ਼ਨਲ ਡੈਸਕ- ਗੁਆਂਢੀ ਸੂਬੇ ਹਰਿਆਣਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਰਨੌਲ ਵਿਖੇ ਇੱਕ ਪੁਲਸ ਸਟੇਸ਼ਨ ਦੇ ਅੰਦਰ ਇੱਕ ਟਿਊਸ਼ਨ ਅਧਿਆਪਕ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਪੁਲਸ ਸਟੇਸ਼ਨ ਦੇ ਅੰਦਰ ਤਾਰ ਨਾਲ ਲਟਕ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕ ਦੀ ਪਛਾਣ 30 ਸਾਲਾ ਬਲਵਾਨ ਸਿੰਘ ਵਜੋਂ ਹੋਈ ਹੈ, ਜੋ ਕਿ ਕੋਠਲ ਕਲਾਂ ਪਿੰਡ ਦਾ ਰਹਿਣ ਵਾਲਾ ਸੀ। ਰਿਪੋਰਟਾਂ ਅਨੁਸਾਰ ਡਾਇਲ 112 ਟੀਮ ਨੇ ਡਿਪਟੀ ਕਮਿਸ਼ਨਰ ਦੇ ਨਿਵਾਸ ਨੇੜੇ ਬਲਵਾਨ ਸਿੰਘ ਨੂੰ ਸ਼ਰਾਬੀ ਹਾਲਤ ਵਿੱਚ ਕਾਬੂ ਕੀਤਾ ਸੀ ਤੇ ਬਾਅਦ ਵਿੱਚ ਉਸ ਨੂੰ ਥਾਣੇ ਲਿਆਂਦਾ ਗਿਆ, ਜਿੱਥੇ ਉਹ ਟਾਇਲਟ ਜਾਣ ਦਾ ਬਹਾਨਾ ਲਾ ਕੇ ਬਾਥਰੂਮ ਚਲਾ ਗਿਆ ਤੇ ਅੰਦਰ ਜਾ ਕੇ ਤਾਰ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- 65 ਲੱਖ ਦੀ ਕਾਰ ਨੂੰ ਲੱਗ ਗਈ ਅੱਗ ! ਡਰਾਈਵਰ ਨੇ ਅੰਦਰ ਹੀ ਤੋੜਿਆ ਦਮ ; ਮੂਧੇ ਮੂੰਹ ਡਿੱਗੇ ਕੰਪਨੀ ਦੇ ਸ਼ੇਅਰ
ਜਦੋਂ ਉਹ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ ਤਾਂ ਪੁਲਸ ਮੁਲਾਜ਼ਮਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਤਾਰ ਨਾਲ ਲਟਕਦੀ ਮਿਲੀ। ਇਹ ਦੇਖ ਪੁਲਸ ਮੁਲਾਜ਼ਮਾਂ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਬਲਵਾਨ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਸ ਦਾ ਪੁੱਤਰ ਪਿੰਡ ਵਿੱਚ ਬੱਚਿਆਂ ਨੂੰ ਪੜ੍ਹਾ ਕੇ ਅਤੇ ਖੇਤਾਂ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਭਾਰਤ ਭੂਸ਼ਣ ਨੇ ਕਿਹਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਿਰ ਉਸ ਨੇ ਇਹ ਕਦਮ ਕਿਉਂ ਚੁੱਕਿਆ।
ਵਿਧਾਨ ਸਭਾ ਚੋਣਾਂ ਲਈ ਮੈਦਾਨ 'ਚ ਉਤਰਨਗੇ CM ਨਿਤੀਸ਼ ਕੁਮਾਰ, ਭਲਕੇ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ
NEXT STORY