ਨਵੀਂ ਦਿੱਲੀ- ਅਧਿਆਪਕ ਬਣਨ ਦਾ ਸੁਫ਼ਨਾ ਵੇਖ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਅਧਿਆਪਕ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਨੂੰ ਅਪਲਾਈ ਕਰਨ ਦਾ ਸ਼ਾਨਦਾਰ ਮੌਕਾ ਹੈ। ਰਾਜਸਥਾਨ ਲੋਕ ਸੇਵਾ ਕਮਿਸ਼ਨ (RPSC) ਨੇ ਵੱਖ-ਵੱਖ ਵਿਸ਼ਿਆਂ ਲਈ ਸੀਨੀਅਰ ਟੀਚਰ ਭਰਤੀ 2024 ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇੱਛੁਕ ਅਤੇ ਯੋਗ ਉਮੀਦਵਾਰ RPSC ਦੀ ਅਧਿਕਾਰਤ ਵੈੱਬਸਾਈਟ rpsc.rajasthan.gov.in 'ਤੇ ਜਾ ਕੇ ਸੀਨੀਅਰ ਟੀਚਰ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ।
ਰਾਜਸਥਾਨ ਸੀਨੀਅਰ ਅਧਿਆਪਕ ਭਰਤੀ 2024 ਦੇ ਨੋਟੀਫਿਕੇਸ਼ਨ ਮੁਤਾਬਕ ਸੰਸਕ੍ਰਿਤ, ਹਿੰਦੀ, ਅੰਗਰੇਜ਼ੀ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੀਆਂ ਕੁੱਲ 347 ਟੀ. ਜੀ. ਟੀ ਸੀਨੀਅਰ ਅਧਿਆਪਕ ਦੀਆਂ ਅਸਾਮੀਆਂ ਇਸ ਭਰਤੀ ਮੁਹਿੰਮ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰ 6 ਫਰਵਰੀ ਤੋਂ 6 ਮਾਰਚ 2024 ਤੱਕ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਪਲਾਈ ਕਰਨ ਦੇ ਯੋਗ ਹੋਣਗੇ।
ਅਹੁਦਿਆਂ ਦਾ ਵੇਰਵਾ
ਸੰਸਕ੍ਰਿਤ - 79 ਅਸਾਮੀਆਂ
ਹਿੰਦੀ - 39 ਅਸਾਮੀਆਂ
ਅੰਗਰੇਜ਼ੀ - 49 ਅਸਾਮੀਆਂ
ਸਮਾਜਿਕ ਵਿਗਿਆਨ – 65 ਅਸਾਮੀਆਂ
ਗਣਿਤ - 68 ਅਸਾਮੀਆਂ
ਵਿਗਿਆਨ – 47 ਅਸਾਮੀਆਂ
ਖਾਲੀ ਅਸਾਮੀਆਂ ਦੀ ਕੁੱਲ ਗਿਣਤੀ - 347
ਸਿੱਖਿਅਕ ਯੋਗਤਾ
ਵਿਦਿਅਕ ਯੋਗਤਾ ਅਤੇ ਉਮਰ ਸੀਮਾ
ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਕਾਲਜ ਤੋਂ ਸਬੰਧਤ ਵਿਸ਼ੇ 'ਚ ਗ੍ਰੈਜੂਏਟ ਡਿਗਰੀ ਅਤੇ NCTE ਦੁਆਰਾ ਮਾਨਤਾ ਪ੍ਰਾਪਤ ਐਜੂਕੇਸ਼ਨ ਡਿਗਰੀ/ਡਿਪਲੋਮਾ ਦੇ ਫਾਈਨਲ ਏਅਰ ਵਿਚ ਪੜ੍ਹ ਰਹੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਹਿੰਦੀ, ਦੇਵਨਾਗਰੀ ਅਤੇ ਰਾਜਸਥਾਨੀ ਸੰਸਕ੍ਰਿਤੀ ਦੀ ਸਮਝ ਹੋਣੀ ਚਾਹੀਦੀ ਹੈ।
ਉਮਰ ਹੱਦ
ਜੇਕਰ ਉਮਰ ਸੀਮਾ ਦੀ ਗੱਲ ਕਰੀਏ ਤਾਂ ਯੋਗ ਉਮੀਦਵਾਰਾਂ ਦੀ ਉਮਰ 01 ਜੁਲਾਈ 2024 ਨੂੰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿਚ ਛੋਟ ਦਿੱਤੀ ਜਾਵੇਗੀ। ਵਿਦਿਅਕ ਯੋਗਤਾ ਅਤੇ ਉਮਰ ਹੱਦ ਨਾਲ ਸਬੰਧਤ ਹੋਰ ਜਾਣਕਾਰੀ ਲਈ ਭਰਤੀ ਨੋਟੀਫਿਕੇਸ਼ਨ ਨੂੰ ਧਿਆਨ ਨਾਲ ਪੜ੍ਹੋ।
ਅਰਜ਼ੀ ਫੀਸ
ਅਰਜ਼ੀ ਦੇ ਸਮੇਂ ਜਨਰਲ/ਅਨਰਾਜ਼ਰਵਡ ਵਰਗ ਦੇ ਉਮੀਦਵਾਰਾਂ ਨੂੰ 600 ਰੁਪਏ ਦੀ ਪ੍ਰੀਖਿਆ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ SC/ST/OBC/PWBD ਅਤੇ ਹੋਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 400 ਰੁਪਏ ਅਦਾ ਕਰਨੇ ਪੈਣਗੇ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
CM ਕੇਜਰੀਵਾਲ ਤੋਂ ਬਾਅਦ ਆਤਿਸ਼ੀ 'ਤੇ ਕ੍ਰਾਈਮ ਬਰਾਂਚ ਦਾ ਐਕਸ਼ਨ, ਨੋਟਿਸ ਦੇਣ ਘਰ ਪਹੁੰਚੀ ਟੀਮ
NEXT STORY