ਨੈਸ਼ਨਲ ਡੈਸਕ- ਸਰਕਾਰੀ ਅਧਿਆਪਕ ਬਣਨ ਦਾ ਸੁਫ਼ਨਾ ਵੇਖ ਰਹੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਮੱਧ ਪ੍ਰਦੇਸ਼ 'ਚ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ 10,758 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਲਈ ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ (MPESB) ਨੇ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ 28 ਜਨਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ। ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਤਾਰੀਖ਼ 11 ਫਰਵਰੀ 2025 ਹੈ।
ਯੋਗਤਾ
ਮੱਧ ਪ੍ਰਦੇਸ਼ ਦੀ ਇਸ ਅਧਿਆਪਕ ਭਰਤੀ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਕੋਲ ਸਬੰਧਤ ਵਿਸ਼ੇ ਵਿਚ ਗ੍ਰੈਜੂਏਸ਼ਨ / ਪੋਸਟ-ਗ੍ਰੈਜੂਏਸ਼ਨ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਦੋ ਸਾਲਾਂ ਦੀ ਬੈਚਲਰ ਆਫ਼ ਐਜੂਕੇਸ਼ਨ ਡਿਗਰੀ ਵੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ ਸਾਲ 2018/2023 ਵਿਚ ਸੈਕੰਡਰੀ ਅਧਿਆਪਕ ਯੋਗਤਾ ਪ੍ਰੀਖਿਆ ਤੈਅ ਫੀਸਦੀ ਨਾਲ ਪਾਸ ਕਰਨਾ ਵੀ ਜ਼ਰੂਰੀ ਹੈ।
ਉਮਰ ਹੱਦ
ਮੱਧ ਪ੍ਰਦੇਸ਼ ਅਧਿਆਪਕ ਭਰਤੀ ਲਈ ਬਿਨੈ ਕਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 21 ਸਾਲ ਤੈਅ ਕੀਤੀ ਗਈ ਹੈ। ਜਦੋਂ ਕਿ ਗੈਰ-ਰਾਖਵੀਂ ਸ਼੍ਰੇਣੀ ਦੇ ਪੁਰਸ਼ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ 40 ਸਾਲ ਅਤੇ ਮੱਧ ਪ੍ਰਦੇਸ਼ ਦੇ ਮੂਲ ਨਿਵਾਸੀ ਗੈਰ-ਰਾਖਵੇਂ ਮਹਿਲਾ ਉਮੀਦਵਾਰਾਂ ਲਈ 45 ਸਾਲ ਤੈਅ ਕੀਤੀ ਗਈ ਹੈ। ਉਮੀਦਵਾਰਾਂ ਦੀ ਉਮਰ ਸੀਮਾ 1 ਜਨਵਰੀ, 2024 ਦੇ ਆਧਾਰ 'ਤੇ ਗਣਨਾ ਕੀਤੀ ਜਾਵੇਗੀ।
ਤਨਖਾਹ
ਇਨ੍ਹਾਂ ਅਧਿਆਪਕਾਂ ਦੀਆਂ ਅਸਾਮੀਆਂ 'ਤੇ ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 2,53,00 ਰੁਪਏ ਤੋਂ 3,28,00 ਰੁਪਏ ਤੱਕ ਹੋ ਸਕਦੀ ਹੈ। ਇਸ ਤੋਂ ਇਲਾਵਾ ਮਹਿੰਗਾਈ ਭੱਤਾ ਵੱਖਰੇ ਤੌਰ 'ਤੇ ਦਿੱਤਾ ਜਾਵੇਗਾ।
ਪ੍ਰੀਖਿਆ ਦੀ ਤਾਰੀਖ
ਇਸ ਭਰਤੀ ਲਈ ਪ੍ਰੀਖਿਆ 20 ਮਾਰਚ 2025 ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਦੋ ਸ਼ਿਫਟਾਂ ਵਿਚ ਲਈ ਜਾਵੇਗੀ। ਪਹਿਲੀ ਸ਼ਿਫਟ ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੋਵੇਗੀ ਅਤੇ ਦੂਜੀ ਸ਼ਿਫਟ ਦੀ ਪ੍ਰੀਖਿਆ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਹੋਵੇਗੀ। ਮੱਧ ਪ੍ਰਦੇਸ਼ 'ਚ ਅਧਿਆਪਕ ਭਰਤੀ ਪ੍ਰੀਖਿਆ ਬਾਲਾਘਾਟ, ਗਵਾਲੀਅਰ, ਇੰਦੌਰ, ਜਬਲਪੁਰ, ਖੰਡਵਾ, ਨੀਮਚ, ਰੀਵਾ, ਰਤਲਾਮ, ਸਾਗਰ, ਸਿੱਧੀ ਅਤੇ ਉਜੈਨ ਸਮੇਤ 13 ਸ਼ਹਿਰਾਂ ਵਿਚ ਕਰਵਾਈ ਜਾਵੇਗੀ।
ਇਸ ਤਰ੍ਹਾਂ ਫਾਰਮ ਭਰੋ
ਸਭ ਤੋਂ ਪਹਿਲਾਂ ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ ਦੀ ਅਧਿਕਾਰਤ ਵੈੱਬਸਾਈਟ esb.mponline.gov.in 'ਤੇ ਜਾਓ।
ਇੱਥੇ ਪ੍ਰੀਖਿਆ ਫਾਰਮ ਭਰਨ ਲਈ ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਆਪਣਾ ਪ੍ਰੋਫਾਈਲ ਰਜਿਸਟਰ ਕਰਨਾ ਹੋਵੇਗਾ।
ਰਜਿਸਟ੍ਰੇਸ਼ਨ ਤੋਂ ਬਾਅਦ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਮਦਦ ਨਾਲ ਵੈੱਬਸਾਈਟ 'ਤੇ ਲੌਗਇਨ ਕਰੋ।
ਹੁਣ ਫਾਰਮ 'ਚ ਪੁੱਛੇ ਗਏ ਸਾਰੇ ਵੇਰਵਿਆਂ ਨੂੰ ਧਿਆਨ ਨਾਲ ਭਰੋ।
ਲੋੜੀਂਦੇ ਦਸਤਾਵੇਜ਼ਾਂ ਨੂੰ ਸਹੀ ਆਕਾਰ 'ਚ ਅਪਲੋਡ ਕਰੋ।
ਅਰਜ਼ੀ ਫੀਸ ਦਾ ਭੁਗਤਾਨ ਕਰਨ ਤੋਂ ਬਾਅਦ ਫਾਰਮ ਦਾ ਅੰਤਿਮ ਪ੍ਰਿੰਟ ਆਊਟ ਲਓ ਅਤੇ ਇਸ ਨੂੰ ਭਵਿੱਖ ਲਈ ਸੁਰੱਖਿਅਤ ਰੱਖੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
100ਵਾਂ ਮਿਸ਼ਨ ਲਾਂਚ ਕਰਨ ਲਈ ਤਿਆਰ ISRO, ਸ਼ੁਰੂ ਹੋਈ ਉਲਟੀ ਗਿਣਤੀ
NEXT STORY