ਚੇਨਈ/ਭੋਪਾਲ (ਏਜੰਸੀ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੰਗਲਵਾਰ ਨੂੰ ਵੱਖ-ਵੱਖ ਮਨੀ ਲਾਂਡਰਿੰਗ ਮਾਮਲਿਆਂ ਦੀ ਜਾਂਚ ਦੇ ਤਹਿਤ ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਤਾਮਿਲਨਾਡੂ ’ਚ ਈ. ਡੀ. ਨੇ ਅਧਿਆਪਕ ਭਰਤੀ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਚੇਨਈ, ਤ੍ਰਿਚੀ, ਕੋਇੰਬਟੂਰ ਅਤੇ ਮਦੁਰੈ ਸਮੇਤ ਵੱਖ-ਵੱਖ ਸ਼ਹਿਰਾਂ ’ਚ ਲੱਗਭਗ 18 ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਗਈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਜਾਂਚ ਏਜੰਸੀ ਮੁਤਾਬਕ ਮਾਮਲਾ ਅਧਿਆਪਕ ਭਰਤੀ ਪ੍ਰੀਖਿਆ ’ਚ ਕਥਿਤ ਗੜਬੜੀਆਂ ਨਾਲ ਜੁੜਿਆ ਹੈ, ਜਿਸ ਵਿਚ ਗ੍ਰੇਟਰ ਚੇਨਈ ਪੁਲਸ ਦੀ ਕੇਂਦਰੀ ਅਪਰਾਧ ਸ਼ਾਖਾ (ਸੀ. ਸੀ. ਬੀ.) ਨੇ ਸਾਲ 2017 ’ਚ ਐੱਫ. ਆਈ. ਆਰ. ਦਰਜ ਕੀਤੀ ਸੀ ਅਤੇ 2021 ’ਚ ਦੋਸ਼ ਪੱਤਰ ਦਾਖਲ ਕੀਤਾ ਸੀ। ਈ. ਡੀ. ਹੁਣ ਇਸ ਮਾਮਲੇ ’ਚ ਕਥਿਤ ਧਨ ਦੇ ਲੈਣ-ਦੇਣ ਅਤੇ ਉਸ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਉੱਥੇ ਦੂਜੇ ਪਾਸੇ ਈ. ਡੀ. ਨੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਵੀ ਇਕ ਨਿੱਜੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਸੂਬਿਆਂ ’ਚ ਲੱਗਭਗ 10 ਥਾਵਾਂ ’ਤੇ ਤਲਾਸ਼ੀ ਲਈ ਜਾ ਰਹੀ ਹੈ। ਇਹ ਜਾਂਚ ਮੱਧ ਪ੍ਰਦੇਸ਼ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.) ਵੱਲੋਂ ਦਰਜ ਐੱਫ. ਆਈ. ਆਰ. ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਹੈ।
ਪੜ੍ਹੋ ਇਹ ਵੀ - ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਖਨਊ ਕੋਚਿੰਗ ਅਗਨੀਕਾਂਡ: 15 ਮੌਤਾਂ ਮਗਰੋਂ ਗੈਰ-ਕਾਨੂੰਨੀ ਬਿਲਡਿੰਗ ਨੂੰ ਢਾਹੁਣ ਦੀ ਤਿਆਰੀ, 47 ਸੰਸਥਾਵਾਂ ਸੀਲ
NEXT STORY