ਚੰਦਰਪੁਰ- ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਦੇ ਇਕ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ 19 ਵਿਦਿਆਰਥੀਆਂ ਨੇ ਬਿਨਾਂ ਕਿਸੇ ਦੀ ਨਿਗਰਾਨੀ 'ਚ ਜ਼ਿਆਦਾ ਮਾਤਰਾ 'ਚ ਐਂਟੀ-ਐਨੀਮੀਆ ਗੋਲੀਆਂ ਦਾ ਸੇਵਨ ਕਰ ਲਿਆ, ਜਿਸ ਨਾਲ ਉਹ ਬੀਮਾਰ ਪੈ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭਦਰਾਵਤੀ ਤਹਿਸੀਲ ਦੇ ਭਾਮਦੇਲੀ ਪਿੰਡ ਤੋਂ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਅਨੁਸਾਰ, ਵਿਦਿਆਰਥੀਆਂ ਨੂੰ ਹਰ ਸੋਮਵਾਰ ਨੂੰ ਆਇਰਨ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ।
ਹਾਲਾਂਕਿ ਜ਼ਿਲ੍ਹਾ ਪ੍ਰੀਸ਼ਦ (ਜ਼ਿਪ) ਸਕੂਲ ਦੇ ਕੁਝ ਵਿਦਿਆਰਥੀਆਂ ਨੇ ਮੰਗਲਵਾਰ ਨੂੰ ਅਧਿਆਪਕਾਂ ਦੀ ਗੈਰ-ਹਾਜ਼ਰੀ 'ਚ ਜ਼ਿਆਦਾ ਗੋਲੀਆਂ ਖਾ ਲਈਆਂ। ਜ਼ਿਲ੍ਹਾ ਪ੍ਰੀਸ਼ਦ ਦੇ ਜ਼ਿਲ੍ਹਾ ਸਿਹ ਅਧਿਕਾਰੀ ਅਸ਼ੋਕ ਕਟਾਰੇ ਨੇ ਦੱਸਿਆ ਕਿ ਬੁੱਧਵਾਰ ਰਾਤ ਕੁੱਲ 19 ਵਿਦਿਆਰਥੀਆਂ ਨੇ ਚੱਕਰ ਆਉਣ ਅਤੇ ਜ਼ਿਆਦਾ ਬੀਮਾਰ ਹੋਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਸ਼ਾਸਨ ਨੇ ਐਂਬੂਲੈਂਸ ਬੁਲਾਈ ਅਤੇ ਉਨ੍ਹਾਂ ਨੂੰ ਚੰਦਰਪੁਰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ। ਡਾਕਟਰਾਂ ਅਨੁਸਾਰ, 16 ਵਿਦਿਆਰਥੀਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਿਦਿਆਰਥੀ ਨਿਗਰਾਨੀ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੁਲਕਿਤ ਸਿੰਘ ਨੇ ਮਾਮਲੇ 'ਚ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
NEXT STORY