ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਸੋਮਵਾਰ ਨੂੰ ਵਧਾਈ ਦਿੱਤੀ ਅਤੇ ਸਾਬਕਾ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਅਧਿਆਪਕ ਦਿਵਸ ’ਤੇ ਵਧਾਈ, ਖ਼ਾਸ ਤੌਰ ’ਤੇ ਬੱਚਿਆਂ ’ਚ ਸਿੱਖਿਆ ਪ੍ਰਤੀ ਰੁਝਾਨ ਪੈਦਾ ਕਰਨ ਵਾਲੇ ਮਿਹਨਤੀ ਅਧਿਆਪਕਾਂ ਨੂੰ। ਮੈਂ ਸਾਡੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ।’’
ਇਹ ਵੀ ਪੜ੍ਹੋ- ਹਿਮਾਚਲ ਦੇ ਸਰਕਾਰੀ ਸਕੂਲ ’ਚ ਦੁਨੀਆ ਦਾ ਸਭ ਤੋਂ ਵੱਡਾ ਡਿਜੀਟਲ ‘ਇੰਕ ਪੈਨ’ ਸਥਾਪਤ, ਜਾਣੋ ਖ਼ਾਸੀਅਤ
ਦੱਸ ਦੇਈਏ ਕਿ ਰਾਧਾਕ੍ਰਿਸ਼ਨਨ 5 ਸਤੰਬਰ 1888 ਨੂੰ ਤਾਮਿਲਨਾਡੂ ’ਚ ਜਨਮੇ ਸਨ। ਡਾ. ਰਾਧਾਕ੍ਰਿਸ਼ਨਨ ਨੂੰ ਭਾਰਤੀ ਸੱਭਿਆਚਾਰ ਦੇ ਸੰਚਾਲਕ, ਉੱਘੇ ਸਿੱਖਿਆ ਸ਼ਾਸਤਰੀ ਅਤੇ ਮਹਾਨ ਦਾਰਸ਼ਨਿਕ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਸਨਮਾਨ ਵਿਚ ਇਸ ਦਿਨ ਨੂੰ 'ਅਧਿਆਪਕ ਦਿਵਸ' ਵਜੋਂ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਸੰਤ ਦਾ ਐਲਾਨ; ਅੰਕਿਤਾ ਦੇ ਕਾਤਲ ਸ਼ਾਹਰੁਖ ਨੂੰ ਜ਼ਿੰਦਾ ਸਾੜਨ ਵਾਲੇ ਨੂੰ ਦਿਆਂਗਾ 11 ਲੱਖ ਰੁਪਏ ਦਾ ਇਨਾਮ
ਦੇਸ਼ ਦੀ ਸਭ ਤੋਂ ਨੌਜਵਾਨ ਮੇਅਰ ਨੇ ਸਭ ਤੋਂ ਘੱਟ ਉਮਰ ਦੇ ਵਿਧਾਇਕ ਨਾਲ ਕੀਤਾ ਵਿਆਹ
NEXT STORY