ਹਰਿਆਣਾ- ਕਿਸਾਨਾਂ ਦੇ 'ਦਿੱਲੀ ਚਲੋ' ਵਿਰੋਧ ਮਾਰਚ 'ਚ ਸ਼ਾਮਲ ਨੌਜਵਾਨਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਅੰਬਾਲਾ 'ਚ ਸ਼ੰਭੂ ਬਾਰਡਰ 'ਤੇ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭੀੜ ਨੂੰ ਦੌੜਾਉਣ ਲਈ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਦੌੜਾਉਣ ਲਈ ਡਰੋਨ ਦਾ ਇਸਤੇਮਾਲ ਕੀਤਾ ਗਿਆ। ਪੁਲਸ ਨੇ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦਾਗ਼ੇ। ਅਧਿਕਾਰੀਆਂ ਨੇ ਕਿਹਾ ਕਿ ਹਰਿਆਣਾ ਪੁਲਸ ਵਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਦੇ ਬਾਵਜੂਦ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਖੜ੍ਹੇ ਰਹੇ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਲੋਹੇ ਦਾ ਬੈਰੀਕੇਡ ਤੋੜ ਦਿੱਤਾ ਅਤੇ ਉਸ ਨੂੰ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਹੰਝੂ ਗੈਸ ਦੇ ਕਈ ਗੋਲੇ ਛੱਡੇ।
ਦੱਸਣਯੋਗ ਹੈ ਕਿ ਪੁਲਸ ਨੇ ਹੰਝੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦਾ ਵੀ ਇਸਤੇਮਾਲ ਕੀਤਾ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਮੰਗਲਵਾਰ ਨੂੰ ਦਿੱਲੀ ਕੂਚ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਪੁੱਜਾ ਮਾਮਲਾ, ਕੋਰਟ ਨੇ ਕੀਤੀ ਇਹ ਟਿੱਪਣੀ
NEXT STORY