ਠਾਣੇ- ਨਵੀਂ ਮੁੰਬਈ 'ਚ ਪੜ੍ਹਾਈ ਨੂੰ ਲੈ ਕੇ ਝਗੜੇ ਤੋਂ ਬਾਅਦ 15 ਸਾਲਾ ਇਕ ਕੁੜੀ ਨੇ ਕਰਾਟੇ ਦੀ ਬੈਲਟ ਨਾਲ ਮਾਂ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁੜੀ ਨੇ ਬਾਅਦ 'ਚ ਇਸ ਨੂੰ ਹਾਦਸੇ ਕਾਰਨ ਹੋਈ ਮੌਤ ਦਾ ਮਾਮਲਾ ਦੱਸਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ 30 ਜੁਲਾਈ ਨੂੰ ਨਵੀਂ ਮੁੰਬਈਦੇ ਏਰੋਲੀ ਇਲਾਕੇ 'ਚ ਹੋਈ। ਰਬਾਲੇ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਅਤੇ ਉਸ ਦੀ ਮਾਂ (40) ਦਰਮਿਆਨ ਲਗਾਤਾਰ ਲੜਾਈ ਹੁੰਦੀ ਸੀ, ਕਿਉਂਕਿ ਮਾਂ ਚਾਹੁੰਦੀ ਸੀ ਕਿ ਉਸ ਦੀ ਧੀ ਮੈਡੀਕਲ ਪਾਠਕ੍ਰਮ ਦੀ ਪੜ੍ਹਾਈ ਕਰੇ ਪਰ ਕੁੜੀ ਇਸ ਤੋਂ ਇਨਕਾਰ ਕਰ ਰਹੀ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਦੀ ਤਾਕਤ, ਵਾਇਰਲ ਸੰਦੇਸ਼ ਨੇ ਅਨਾਥ ਭਰਾ-ਭੈਣ ਨੂੰ ਦਿੱਤਾ ਨਵਾਂ ਜੀਵਨ
ਕੁੜੀ ਨੇ ਪਿਛਲੇ ਮਹੀਨੇ ਵੀ ਆਪਣੀ ਮਾਂ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਸ ਤੋਂ ਬਾਅਦ ਪੁਲਸ ਨੇ ਪਰਿਵਾਰ ਦੇ ਮੈਂਬਰਾਂ ਨੂੰ ਸਮਝਾਇਆ ਵੀ ਸੀ। 30 ਜੁਲਾਈ ਨੂੰ ਕੁੜੀ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੀ ਮਾਂ ਦੀ ਡਿੱਗਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਅਤੇ ਜਾਂਚ ਰਿਪੋਰਟ 'ਚ ਖ਼ੁਲਾਸਾ ਹੋਇਆ ਕਿ ਜਨਾਨੀ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਕੁੜੀ ਨੇ ਸਵੀਕਾਰ ਕੀਤਾ ਕਿ ਮਾਂ ਨਾਲ ਲੜਾਈ ਤੋਂ ਬਾਅਦ ਉਸ ਨੇ ਕਰਾਟੇ ਦੀ ਬੈਲਟ ਨਾਲ ਉਸ ਦਾ ਗਲਾ ਘੁੱਟ ਦਿੱਤਾ। ਕੁੜੀ ਨੂੰ ਸੋਮਵਾਰ ਹਿਰਾਸਤ 'ਚ ਲਿਆ ਗਿਆ ਅਤੇ ਆਈ.ਪੀ.ਸੀ. ਦੀ ਧਾਰਾ 302 (ਕਤਲ) ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੁਲਵਾਮਾ ਦੇ ਮੁੰਤਜ਼ਿਰ ਰਾਸ਼ਿਦ ਨੇ ਕੀਤਾ ਕਮਾਲ, ਕਾਗਜ਼ ਦਾ ਸਭ ਤੋਂ ਛੋਟਾ ਫੁੱਲ ਬਣਾ ਕੇ ਖੱਟੀ ਪ੍ਰਸਿੱਧੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਰਤ ’ਚ ਘਟੀ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ ਆਏ 28,204 ਨਵੇਂ ਮਾਮਲੇ
NEXT STORY