ਮਥੁਰਾ (ਭਾਸ਼ਾ)- ਉੱਤਰ ਪ੍ਰਦੇਸ਼ 'ਚ ਮਥੁਰਾ ਦੇ ਇਕ ਪਿੰਡ 'ਚ ਗੁਆਂਢੀ ਮੁੰਡੇ ਵਲੋਂ ਤਿੰਨ ਸਾਲਾ ਮਾਸੂਮ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਮਾਰਤਨਡ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮਾਮਲਾ ਫਰਹਿ ਥਾਣਾ ਖੇਤਰ ਦੇ ਇਕ ਪਿੰਡ ਦਾ ਹੈ, ਜਿੱਥੇ ਸ਼ਨੀਵਾਰ ਸ਼ਾਮ ਇਕ ਨਾਬਾਲਗ ਮੁੰਡੇ ਨੇ ਆਪਣੇ ਘਰ ਦੇ ਸਾਹਮਣੇ ਰਹਿਣ ਵਾਲੀ ਤਿੰਨ ਸਾਲਾ ਮਾਸੂਮ ਬੱਚੀ ਨੂੰ ਟੌਫ਼ੀ ਖੁਆਉਣ ਦੇ ਬਹਾਨੇ ਘਰ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : 60 ਤੋਂ ਵੱਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਪ੍ਰਿੰਸੀਪਲ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਬੱਚੀ ਦੀ ਤਲਾਸ਼ 'ਚ ਪਰਿਵਾਰ ਵਾਲੇ ਦੋਸ਼ੀ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਦੇਖਿਆ। ਫਰਹਿ ਥਾਣਾ ਮੁਖੀ ਕਮਲੇਸ਼ ਸਿੰਘ ਨੇ ਦੱਸਿਆ ਕਿ ਦੋਸ਼ੀ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਾ ਹੈ ਅਤੇ ਉਸ ਦੀ ਉਮਰ 15 ਸਾਲ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਰਕਦੇ ਹੋਏ ਉਸ ਨੂੰ ਬਾਲ ਸੁਧਾਰ ਗ੍ਰਹਿ ਭੇਜਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY