ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਗੁਰੂਗ੍ਰਾਮ 'ਚ 17 ਸਾਲਾ ਇਕ ਕੁੜੀ ਨੇ ਆਪਣੇ ਪਿਤਾ ਅਤੇ ਭਰਾ 'ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ 11ਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਸੂਕਲ ਅਤੇ ਅਧਿਆਪਕਾਂ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪ੍ਰਿੰਸੀਪਲ ਅਤੇ ਅਧਿਆਪਕ ਵਿਦਿਆਰਥਣ ਨੂੰ ਪੁਲਸ ਥਾਣੇ ਲੈ ਕੇ ਆਏ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਵਿਦਿਆਰਥਣ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਦੱਸਿਆ ਕਿ ਉਸ ਦੇ ਪਿਤਾ ਅਤੇ ਭਰਾ ਨੇ ਉਸ ਨਾਲ ਯੌਨ ਸ਼ੋਸ਼ਣ ਕੀਤਾ ਅਤੇ ਉਸ ਨੰ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।
ਉਨ੍ਹਾਂ ਦੱਸਿਆ ਕਿ 4 ਘੰਟਿਆਂ ਤੱਕ ਕੁੜੀ ਦੀ ਕਾਊਂਸਲਿੰਗ ਅਤੇ ਉਸ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਖੇੜਕੀ ਦੌਲਾ ਪੁਲਸ ਥਾਣੇ 'ਚ ਪੋਕਸੋ (ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਰਨ ਸੰਬੰਧੀ ਐਕਟ) ਕਾਨੂੰਨ ਦੀਆਂ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅਸੀਂ ਜਾਂਚ ਕਰ ਰਹੇ ਹਾਂ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।''
ਕੁਸ਼ਵਾਹਾ ਨੇ ਛੱਡਿਆ ਜਦ (ਯੂ) ਦਾ ਸਾਥ, ਬਣਾਈ ਨਵੀਂ ਪਾਰਟੀ
NEXT STORY