ਪਟਨਾ, (ਭਾਸ਼ਾ)- ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਪਾਕੇਟਮਾਰ’ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਅਤੇ ਦੋਸ਼ ਲਾਇਆ ਕਿ ਸੂਬੇ ’ਚ ਉਨ੍ਹਾਂ ਦੀਆਂ ਰੈਲੀਆਂ ਦੇ ਆਯੋਜਨ ਲਈ ਸਰਕਾਰੀ ਪੈਸੇ ਦੀ ਵਰਤੋਂ ਕੀਤੀ ਜਾਂਦੀ ਹੈ। ਬਿਹਾਰ ’ਚ ਸੱਤਾਧਾਰੀ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐੱਨ. ਡੀ. ਏ.) ਨੇ ਇਸ ਦੀ ਨਿੰਦਾ ਕੀਤੀ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ ਉਨ੍ਹਾਂ ਦੇ ਸ਼ਬਦਾਂ ਦੀ ਚੋਣ ਲਈ ਲੰਮੇ ਹੱਥੀਂ ਲਿਆ।
ਤੇਜਸਵੀ ਨੇ ਸੀਵਾਨ ਜ਼ਿਲੇ ’ਚ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਤੋਂ ਤੁਰੰਤ ਬਾਅਦ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਅਸੀਂ ਅਜਿਹਾ ਪ੍ਰਧਾਨ ਮੰਤਰੀ ਨਹੀਂ ਚਾਹੁੰਦੇ ਜੋ ‘ਪਾਕੇਟਮਾਰ’ ਹੋਵੇ। ਭੀੜ ਇਕੱਠੀ ਕਰਨ ਲਈ ਪ੍ਰਸ਼ਾਸਨ ਨੂੰ ਲਾਇਆ ਗਿਆ ਸੀ। ਲੋਕਾਂ ਨੂੰ ਜ਼ਬਰਦਸਤੀ ਲਿਆਂਦਾ ਗਿਆ। ਐੱਨ. ਡੀ. ਏ. ਦੀਆਂ ਭਾਈਵਾਲ ਪਾਰਟੀਆਂ ਭੀੜ ਇਕੱਠੀ ਕਰਨ ਲਈ ਸਰਕਾਰੀ ਮਸ਼ੀਨਰੀ ਅਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਦੀਆਂ ਹਨ।’’
ਨੂਹ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, ਮੁਲਜ਼ਮ ਟੈਕਸੀ ਡਰਾਈਵਰ ਗ੍ਰਿਫ਼ਤਾਰ
NEXT STORY