ਨਵੀਂ ਦਿੱਲੀ– ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਯਾਦਵ ਨੇ ਕਿਹਾ ਕਿ ਬੈਠਕ ਦੌਰਾਨ ਉਨ੍ਹਾਂ ਮੌਜੂਦਾ ਸਮਾਜਿਕ, ਸਿਆਸੀ ਤੇ ਆਰਥਿਕ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਯਾਦਵ ਨੇ ਟਵਿਟਰ ’ਤੇ ਆਪਣੀਆਂ ਤੇ ਕੇਜਰੀਵਾਲ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਜਨਤਕ ਅਦਾਰਿਆਂ, ਵਸੀਲਿਆਂ, ਕੌਮੀ ਜਾਇਦਾਦ ਤੇ ਦੇਸ਼ ਨੂੰ ਪੂੰਜੀਪਤੀਆਂ ਦੇ ਹੱਥ ਗਹਿਣੇ ਰੱਖ ਦਿੱਤਾ ਹੈ। ਅਸੀਂ ਸਾਰਿਆਂ ਨੇ ਮਿਲ ਕੇ ਦੇਸ਼ ਨੂੰ ਬਚਾਉਣਾ ਹੈ। ਰਾਜਦ ਨੇਤਾ ਦੇ ਟਵੀਟ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਤੇਜਸਵੀ ਨਾਲ ਬੈਠਕ ਦੌਰਾਨ ਉਨ੍ਹਾਂ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ।
ਨਹੀਂ ਦਿੱਤੀ 50 ਲੱਖ ਦੀ ਰੰਗਦਾਰੀ, ਦਿਨ-ਦਿਹਾੜੇ ਜਵੈਲਰੀ ਸ਼ੋਅਰੂਮ 'ਤੇ ਚੱਲੀਆਂ ਗੋਲੀਆਂ
NEXT STORY