ਹੈਦਰਾਬਾਦ— ਤੇਲੰਗਾਨਾ ਦੇ ਇਕ ਸਰਕਾਰੀ ਸਕੂਲ ਵਿਚ ਸਕੂਲੀ ਵਿਦਿਆਰਥਣਾਂ ਨੂੰ ਪੇਟ 'ਚ ਦਰਦ ਅਤੇ ਉਲਟੀ ਦੀ ਸ਼ਿਕਾਇਤ ਤੋਂ ਬਾਅਦ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕੁੜੀਆਂ ਦਾ ਇਹ ਸਰਕਾਰੀ ਸਕੂਲ ਸੂਬੇ ਦੇ ਰੰਗਾ ਰੈੱਡੀ ਜ਼ਿਲੇ ਵਿਚ ਸਥਿਤ ਹੈ। ਇਸ ਘਟਨਾ ਮਗਰੋਂ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਤੋਂ ਬਾਅਦ ਪੁਲਸ ਹਸਪਤਾਲ ਪੁੱਜੀ ਅਤੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਵਿਦਿਆਰਥਣਾਂ ਨੇ ਜੋ ਭੋਜਨ ਖਾਂਦਾ ਉਹ ਜ਼ਹਿਰੀਲਾ ਸੀ। ਪੁਲਸ ਇੰਸਪੈਕਟਰ ਨੇ ਕਿਹਾ ਕਿ ਬੀਤੀ ਸ਼ਾਮ ਵਿਦਿਆਰਥਣਾਂ ਨੂੰ ਖਾਣ ਲਈ ਫ਼ਲ ਦਿੱਤੇ ਗਏ ਅਤੇ ਕੁਝ ਸਮੇਂ ਬਾਅਦ ਰਾਤ ਦਾ ਭੋਜਨ ਦਿੱਤਾ ਗਿਆ। ਭੋਜਨ ਖਾਉਣ ਤੋਂ ਬਾਅਦ ਵਿਦਿਆਰਥਣਾਂ ਸੌਂ ਗਈਆਂ। ਅੱਜ ਸਵੇਰੇ ਵਿਦਿਆਰਥੀਆਂ ਨੇ ਪੇਟ ਦਰਦ ਅਤੇ ਉਲਟੀ ਦੀ ਸ਼ਿਕਾਇਤ ਕੀਤੀ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਸ ਇੰਸਪੈਕਟਰ ਨੇ ਦੱਸਿਆ ਕਿ ਜ਼ਿਆਦਾਤਰ ਵਿਦਿਆਰਥਣਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਸ਼ਿਫਟ ਕੀਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਪਿੱਛੇ ਕੀ ਕਾਰਨ ਹੈ, ਇਸ ਦਾ ਪਤਾ ਲਾਇਆ ਜਾ ਰਿਹਾ ਹੈ।
ਸਟਿੰਗ ਆਪਰੇਸ਼ਨ: ਰਿਸ਼ਵਤ ਲੈਣ ਦੇ ਦੋਸ਼ 'ਚ ਤਿੰਨ ਮੰਤਰੀਆਂ ਦੇ ਸਕੱਤਰ ਗ੍ਰਿਫਤਾਰ
NEXT STORY