ਹੈਦਰਾਬਾਦ,(ਭਾਸ਼ਾ)- ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਮੁਖੀ ਕੇ. ਚੰਦਰਸ਼ੇਖਰ ਰਾਓ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਤਕਨੀਕੀ ਖਰਾਬੀ ਕਾਰਨ ਸੋਮਵਾਰ ਨੂੰ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਹੀ ਉਨ੍ਹਾਂ ਦੇ ਫਾਰਮ ਹਾਊਸ ’ਤੇ ਵਾਪਸ ਪਰਤ ਆਇਆ।
ਰਾਓ ਦੇਵਰਾਕਾਦਰਾ ਜਾ ਰਹੇ ਸਨ ਜਿੱਥੇ ਉਹ ਅੱਜ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ। ਸੂਤਰਾਂ ਮੁਤਾਬਕ, ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਨੂੰ ਉਡਾਣ ਭਰਨ ਦੇ 10 ਮਿੰਟ ਬਾਅਦ ਮੁੱਖ ਮੰਤਰੀ ਦੇ ਫਾਰਮ ਹਾਊਸ ਵੱਲ ਪਰਤਣਾ ਪਿਆ। ਅਧਿਕਾਰਤ ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਚੌਕਸ ਪਾਇਲਟ ਨੇ ਹੈਲੀਕਾਪਟਰ ਨੂੰ ਮੁੱਖ ਮੰਤਰੀ ਦੇ ਫਾਰਮ ਹਾਊਸ ਵੱਲ ਮੋੜ ਦਿੱਤਾ ਅਤੇ ਇਹ ਸੁਰੱਖਿਅਤ ਢੰਗ ਨਾਲ ਲੈਂਡ ਕਰ ਗਿਆ।
ਸੁਪਰੀਮ ਕੋਰਟ ਦਾ ਕੇਂਦਰ ਨੂੰ ਨਿਰਦੇਸ਼, ਸਕੂਲਾਂ ਵਿਚ ਵਿਦਿਆਰਥਣਾਂ ਦੀ ਗਿਣਤੀ ਦੇ ਆਧਾਰ ’ਤੇ ਬਣਨ ਟਾਇਲਟਾਂ
NEXT STORY