ਹੈਦਰਾਬਾਦ : ਤੇਲੰਗਾਨਾ ਸਰਕਾਰ ਨੇ ਸੂਬੇ ਦੇ ਸਭ ਗਰੀਬ ਦਲਿਤ ਪਰਿਵਾਰਾਂ ਨੂੰ ‘ਦਲਿਤ ਸਸ਼ਕਤੀਕਰਨ’ ਯੋਜਨਾ ਅਧੀਨ 10-10 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਉਨ੍ਹਾਂ ਦੇ ਸਸ਼ਕਤੀਕਰਨ ਅਧੀਨ ਅਗਲੇ 4 ਸਾਲਾਂ ’ਚ 40 ਹਜ਼ਾਰ ਕਰੋੜ ਰੁਪਏ ਦੀ ਰਕਮ ਖਰਚ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਹੈ। ਇਹ ਫੈਸਲਾ ਸ਼ਨੀਵਾਰ ਸੂਬੇ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਅਗਵਾਈ ’ਚ ਹੋਈ ਬੈਠਕ ਵਿਚ ਲਿਆ ਗਿਆ।
ਇਹ ਵੀ ਪੜ੍ਹੋ - ਸ਼ਸ਼ੀਧਰ ਸਮੇਤ 30 ਸੀ.ਬੀ.ਆਈ. ਅਧਿਕਾਰੀਆਂ ਨੂੰ ਪੁਲਸ ਮੈਡਲ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਇਸ ਯੋਜਨਾ ’ਚ ਸਭ 119 ਵਿਧਾਨ ਸਭਾ ਸੀਟਾਂ ’ਚੋਂ 100-100 ਪਰਿਵਾਰਾਂ ਦੀ ਚੋਣ ਕੀਤੀ ਜਾਵੇਗੀ। ਯੋਜਨਾ ਅਧੀਨ ਇਸ ਸਾਲ 1200 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸੂਬੇ ਦੇ ਕੁਲ 11,900 ਪਰਿਵਾਰਾਂ ਨੂੰ ਇਹ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇਗੀ। ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਪਾਈ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬਾਹੂਬਲੀ ਮੁਖਤਾਰ ਅੰਸਾਰੀ ਨੂੰ ਰਾਹਤ, ਜੇਲ੍ਹ 'ਚ ਹਰ ਹਫਤੇ 2 ਲੋਕਾਂ ਨਾਲ ਹੋ ਸਕੇਗੀ ਮੁਲਾਕਾਤ
NEXT STORY