ਨੈਸ਼ਨਲ ਡੈਸਕ : ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਸਾਲਾਨਾ 12,000 ਕਰੋੜ ਰੁਪਏ ਖਰਚ ਕਰ ਰਹੀ ਹੈ। ਇੱਥੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤੇਲੰਗਾਨਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਫੂਡ ਪ੍ਰੋਸੈਸਿੰਗ ਉਦਯੋਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਜਬ-ਗਜ਼ਬ : ਦਵਾਈਆਂ ਨਾਲ ਨਹੀਂ, ਸਰੀਰ ਨੂੰ ਅੱਗ ਲਗਾ ਕੇ ਹੁੰਦਾ ਹੈ ਇੱਥੇ ਬੀਮਾਰੀਆਂ ਦਾ ਇਲਾਜ
ਰਾਓ ਨੇ ਕਿਹਾ, "ਕਿਸਾਨ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਨੂੰ ਇਕ ਲਾਹੇਵੰਦ ਧੰਦਾ ਬਣਾਉਣ ਤੇ ਕਿਸਾਨਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਲਈ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਸਾਲਾਨਾ 12,000 ਕਰੋੜ ਰੁਪਏ ਖਰਚ ਕਰ ਰਹੀ ਹੈ।"
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਰੋਧੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਸਕੀਮਾਂ ਜਿਵੇਂ ਕਿ ਮੁਫ਼ਤ ਬਿਜਲੀ, ਕਿਸਾਨਾਂ ਲਈ 'ਰਾਇਥੂ ਬੰਧੂ' ਵਿੱਤੀ ਸਹਾਇਤਾ ਅਤੇ 'ਬੰਧੂ' ਵਰਗੀਆਂ ਦਲਿਤ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਓਡਿਸ਼ਾ : ਬਾਲਾਸੋਰ ਹਾਦਸੇ ਦੇ 51 ਘੰਟੇ ਬਾਅਦ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ
NEXT STORY