ਨਵੀਂ ਦਿੱਲੀ- ਦੇਸ਼ ਭਰ 'ਚ ਗਰਮੀ ਦਾ ਕਹਿਰ ਜਾਰੀ ਹੈ। ਮਾਰਚ ਦਾ ਮਹੀਨਾ ਖ਼ਤਮ ਹੁੰਦੀ ਹੈ ਦੇਸ਼ ਦੇ ਜ਼ਿਆਦਾਤਰ ਹਿੱਸਿਆ 'ਚ ਗਰਮੀ ਨੇ ਹੁਣ ਤੋਂ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਅਨੁਸਾਰ, ਅੱਜ ਵੀ ਦੇਸ਼ ਦੇ ਕੁਝ ਹਿੱਸਿਆਂ 'ਚ ਹੀਟਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਦੱਸਣਯੋਗ ਹੈ ਕਿ ਕਰਨਾਟਕ, ਰਾਜਸਥਾਨ, ਸੌਰਾਸ਼ਟਰ ਅਤੇ ਕੱਛ 'ਚ ਹੀਟਵੇਵ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਜੇਕਰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਇਸ ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਿਹਾ, ਜੋ ਔਸਤ ਤਾਪਮਾਨ ਤੋਂ ਚਾਰ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਉਨ੍ਹਾਂ ਸ਼ਹਿਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿੱਥੇ 27 ਮਾਰਚ 2024 ਨੂੰ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ ਸੀ।
ਰਾਜਸਥਾਨ ਦੇ ਕੁਝ ਹਿੱਸਿਆਂ 'ਚ ਬੁੱਧਵਾਰ ਨੂੰ ਪਾਰਾ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਜੈਪੁਰ ਅਨੁਸਾਰ, ਜੋਧਪੁਰ ਡਿਵੀਜ਼ਨ ਦੇ ਕੁਝ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਤਿੰਨ ਤੋਂ 5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਤਾਂ ਵੀਰਵਾਰ ਨੂੰ ਤਾਪਮਾਨ 'ਚ ਕੋਈ ਖ਼ਾਸ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਇਸ ਤੋਂ ਬਾਅਦ ਤਾਪਮਾਨ 'ਚ ਇਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਤਾਂ ਕਰਨਾਟਕ 'ਚ 29 ਮਾਰਚ ਨੂੰ ਵੱਖ-ਵੱਖ ਥਾਵਾਂ 'ਤੇ ਹੀਟਵੇਵ ਦਾ ਅਸਰ ਦੇਖਣ ਨੂੰ ਮਿਲੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਨਰੇਗਾ ਮਜ਼ਦੂਰੀ ’ਚ 4 ਤੋਂ 10 ਫੀਸਦੀ ਵਾਧਾ, ਰਾਹੁਲ ਬੋਲੇ, ਅਸੀਂ 400 ਕਰਾਂਗੇ
NEXT STORY