ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਰਾਜ ਦੇ ਉੱਪਰੀ ਇਲਾਕਿਆਂ 'ਚ ਬਰਫ਼ਬਾਰੀ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਦਿੰਦੇ ਹੋਏ 'ਯੈਲੋ ਅਲਰਟ' ਜਾਰੀ ਕੀਤਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਅਨੁਸਾਰ, ਪੱਛਮੀ ਗੜਬੜੀ ਦਾ ਪ੍ਰਭਾਵ ਰਾਜ 'ਚ ਮੰਗਲਵਾਰ ਤੱਕ ਜਾਰੀ ਰਹਿਣ ਦੇ ਆਸਾਰ ਹਨ ਅਤੇ ਬੁੱਧਵਾਰ ਤੋਂ ਇਹ ਦੌਰ ਰੁਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ
ਸਿਰਮੌਰ 'ਚ ਚੂੜਧਾਰ ਪਰਵਤਮਾਲਾ, ਕੁੱਲੂ 'ਚ ਰੋਹਤਾਂਗ ਦਰਰਾ ਅਤੇ ਜਲੋਰੀ ਦਰਰਾ ਅਤੇ ਸ਼ਿਮਲਾ 'ਚ ਹਾਟੂ ਪੀਕ ਅਤੇ ਚਾਂਸ਼ਲ 'ਚ ਬਰਫ਼ਬਾਰੀ ਹੋਈ। ਰਾਜ ਦੀ ਰਾਜਧਾਨੀ 'ਚ ਬੱਦਲ ਛਾਏ ਰਹੇ ਅਤੇ ਸ਼ਹਿਰ ਦੇ ਨਾਲ-ਨਾਲ ਸੋਲਨ 'ਚ ਵੀ ਮੀਂਹ ਪਿਆ। ਡਲਹੌਜੀ 'ਚ 6 ਸੈਂਟੀਮੀਟਰ ਮੀਂਹ ਪਿਆ, ਜਦੋਂ ਕਿ ਸ਼ਿਮਲਾ, ਸੋਲਨ, ਨਾਰਕੰਡਾ, ਪਾਲਮਪੁਰ ਅਤੇ ਪਾਉਂਟਾ ਸਾਹਿਬ 'ਚ ਇਕ ਤੋਂ ਚਾਰ ਮਿਲੀਮੀਟਰ ਮੀਂਹ ਪਿਆ। ਜਨਜਾਤੀ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਕੇਲਾਂਗ 'ਚ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਡੀ ਰਾਤ ਰਹੀ, ਜਿੱਥੇ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਉੱਪਰੀ ਇਲਾਕੇ ਅਤੇ ਪਹਾੜੀ ਦਰਰੇ 'ਚ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਯੁੱਧਿਆ ਦੀਪ ਉਤਸਵ 'ਚ ਜਗਾਏ ਜਾਣਗੇ 21 ਲੱਖ ਦੀਵੇ, ਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੀ ਤਿਆਰੀ
NEXT STORY