ਨਵੀਂ ਦਿੱਲੀ- ਦੇਸ਼ ਦੇ ਕਈ ਸੂਬਿਆਂ ਵਿਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ। ਓਡੀਸ਼ਾ, ਝਾਰਖੰਡ, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਆਉਣ ਵਾਲੇ ਦਿਨਾਂ ਵਿਚ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ ਓਡੀਸ਼ਾ, ਝਾਰਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਤੇਲੰਗਾਨਾ, ਪੱਛਮੀ ਬੰਗਾਲ ਵਿਚ ਤਾਪਮਾਨ 41 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਉੱਥੇ ਹੀ ਓਡੀਸ਼ਾ ਵਿਚ ਅੱਜ ਤੋਂ ਤਿੰਨ ਦਿਨਾਂ ਤੱਕ ਸਕੂਲਾਂ ਨੂੰ ਬੰਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਅਤੇ ਸਮੂਹਿਕ ਸਿੱਖਿਆ ਵਿਭਾਗ ਨੇ ਇਕ ਪ੍ਰੈੱਸ ਜਾਣਕਾਰੀ ਵਿਚ ਕਿਹਾ ਕਿ ਸਰਕਾਰ ਨੇ ਮੌਜੂਦਾ ਭਿਆਨਕ ਗਰਮੀ ਅਤੇ ਦਿਨ ਦੇ ਤਾਪਮਾਨ ਵਿਚ ਵਾਧੇ ਨੂੰ ਵੇਖਦੇ ਹੋਏ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਮੇਤ ਸਾਰੇ ਸਕੂਲ ਤਿੰਨ ਦਿਨ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਨੈਸਲੇ ਕੰਪਨੀ, Cerelac ਨੂੰ ਲੈ ਕੇ ਆਈ ਹੈਰਾਨ ਕਰਨ ਵਾਲੀ ਰਿਪੋਰਟ
ਭਾਰਤੀ ਮੌਸਮ ਵਿਭਾਗ (IMD) ਦੇ ਪੂਰਵ ਅਨੁਮਾਨ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਕਈ ਥਾਵਾਂ 'ਤੇ ਤਾਪਮਾਨ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧਣ ਦਾ ਅਨੁਮਾਨ ਹੈ। IMD ਨੇ ਕੁਝ ਥਾਵਾਂ 'ਤੇ ਤਾਪਮਾਨ 45 ਡਿਗਰੀ ਸੈਲਸੀਅਸ ਪਾਰ ਜਾਣ ਦਾ ਅਨੁਮਾਨ ਜਤਾਇਆ ਹੈ। ਹਾਲਾਂਕਿ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਸੋਮਵਾਰ ਨੂੰ 2024 ਵਿਚ ਔਸਤ ਤੋਂ ਵੱਧ ਮਾਨਸੂਨੀ ਮੀਂਹ ਦਾ ਅਨੁਮਾਨ ਲਾਇਆ ਹੈ, ਜੋ ਦੇਸ਼ ਦੇ ਖੇਤੀਬਾੜੀ ਖੇਤਰ ਲਈ ਚੰਗੀ ਖ਼ਬਰ ਹੈ। ਪਿਛਲੇ ਸਾਲ ਅਨਿਯਮਿਤ ਮੌਸਮ ਕਾਰਨ ਖੇਤੀ ਖੇਤਰ ਪ੍ਰਭਾਵਿਤ ਹੋਇਆ ਸੀ। ਪ੍ਰਿਥਵੀ ਵਿਗਿਆਨ ਮੰਤਰਾਲਾ ਦੇ ਸਕੱਤਰ ਐੱਮ. ਰਵੀਚੰਦਰਨ ਨੇ ਕਿਹਾ ਕਿ ਮਾਨਸੂਨ ਆਮ ਤੌਰ 'ਤੇ 1 ਜੂਨ ਦੇ ਆਲੇ-ਦੁਆਲੇ ਕੇਰਲ ਵਿਚ ਆਉਂਦਾ ਹੈ ਅਤੇ ਸਤੰਬਰ ਦੇ ਮੱਧ ਵਿਚ ਵਾਪਸ ਚੱਲਾ ਜਾਂਦਾ ਹੈ। ਇਸ ਸਾਲ ਔਸਤ ਮੀਂਹ 106 ਫ਼ੀਸਦੀ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਮਾਨਸੂਨ ਨੂੰ ਲੈ ਕੇ ਆਇਆ ਨਵਾਂ ਅਪਡੇਟ, ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਭਵਿੱਖਬਾਣੀ
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੇ ਮੌਸਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਛਮੀ ਬੰਗਾਲ, ਓਡੀਸ਼ਾ ਵਿਚ 17 ਤੋਂ 21 ਅਪ੍ਰੈਲ, ਝਾਰਖੰਡ ਵਿਚ 19-21 ਅਪ੍ਰੈਲ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ 18 ਅਤੇ 19 ਅਪ੍ਰੈਲ ਨੂੰ ਹੀਟਵੇਵ ਦੀ ਸਥਿਤੀ ਰਹਿਣ ਵਾਲੀ ਹੈ। ਜੇਕਰ ਗੱਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਕੀਤੀ ਜਾਵੇ ਤਾਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇਕ ਡਿਗਰੀ ਘੱਟ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਸਰਕਾਰ ਬਹੁਤ ਘੱਟ ਸਮੇਂ ’ਚ ਨਕਸਲੀਆਂ ਦਾ ਸਫਾਇਆ ਕਰ ਦੇਵੇਗੀ : ਸ਼ਾਹ
NEXT STORY