ਬਦਾਯੂੰ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਦਾਤਾਗੰਜ ਖੇਤਰ ’ਚ ਇਕ ਮੰਦਰ ਕੰਪਲੈਕਸ ’ਚ ਨਮਾਜ਼ ਪੜ੍ਹਣ ’ਤੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਦੇ ਖੇਤਰ ਅਧਿਕਾਰੀ ਕੇ. ਕੇ. ਤਿਵਾੜੀ ਨੇ ਐਤਵਾਰ ਨੂੰ ਦੱਸਿਆ ਕਿ ਦਾਤਾਗੰਜ ਥਾਣੇ ਅਧੀਨ ਪੈਂਦੇ ਪਾਪੜ ਪਿੰਡ ’ਚ ਬਰਹਮਦੇਵ ਦੇਵਸਥਾਨ ਨਾਮਕ ਪ੍ਰਾਚੀਨ ਮੰਦਰ ਦੇ ਕੰਪਲੈਕਸ ’ਚ ਇਕ ਨੌਜਵਾਨ ਦੇ ਨਮਾਜ਼ ਪੜ੍ਹਣ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਨੂੰ ਵੇਖ ਕੇ ਕੁਝ ਹਿੰਦੂ ਸੰਗਠਨਾਂ ਨੇ ਵਿਰੋਧ ਪ੍ਰਗਟਾਇਆ।
ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਮਿਲਦਿਆਂ ਹੀ ਮੰਦਰ ਕੰਪਲੈਕਸ ’ਚ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਵੀਡੀਓ ’ਚ ਨਮਾਜ਼ ਪੜ੍ਹਦੇ ਵਿਖਾਈ ਦੇ ਰਹੇ ਅਲੀ ਹਸਨ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤਿਵਾੜੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੇ ਆਪਣੀ ਮਰਜ਼ੀ ਨਾਲ ਉੱਥੇ ਨਮਾਜ਼ ਪੜ੍ਹੀ ਹੈ ਜਾਂ ਉਸ ਨੇ ਕਿਸੇ ਦੇ ਕਹਿਣ ’ਤੇ ਉੱਥੇ ਨਮਾਜ਼ ਅਦਾ ਕੀਤੀ ਸੀ। ਸਥਾਨਕ ਲੋਕਾਂ ਅਤੇ ਸੰਗਠਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਬਣਾਈ ਰੱਖਣ ਲਈ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨਾ ਦੋਹਰਾਈਆਂ ਜਾਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੇ 'ਮਨ ਕੀ ਬਾਤ' 'ਚ ਪ੍ਰਕਾਸ਼ ਸਿੰਘ ਬਾਦਲ ਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਕੀਤਾ ਯਾਦ
NEXT STORY